PUNJAB : ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 17 ਦਸੰਬਰ(ਵਿਸ਼ਵ ਵਾਰਤਾ) PUNJAB: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਦੇ ਨਾਲ-ਨਾਲ ਅਨੁਸੂਚਿਤ ਜਾਤੀਆਂ ਦੇ ਭਾਈਚਾਰੇ ਨਾਲ ਜੁੜੇ ਅਹਿਮ ਮਸਲਿਆਂ ’ਤੇ ਵਿਸਥਾਰ ਅਤੇ ਗੰਭੀਰ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਵੱਲੋਂ ਅਨੁਸੂਚਿਤ ਜਾਤੀਆਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ, ਸਿੱਖਿਆ, ਰੁਜ਼ਗਾਰ ਅਤੇ ਸ਼ਾਸਨ ਵਿੱਚ ਬਿਹਤਰ ਮੌਕਿਆਂ ਦੀ ਪਹੁੰਚ ਯਕੀਨੀ ਬਣਾਉਣ ਪ੍ਰਤੀ ਸਾਂਝੀ ਵਚਨਬੱਧਤਾ ਨੂੰ ਉਜਾਗਰ ਕੀਤਾ ਗਿਆ ਅਤੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਗਿਆ ਕਿ ਨੀਤੀਗਤ ਫੈਸਲੇ ਜ਼ਮੀਨੀ ਪੱਧਰ ’ਤੇ ਠੋਸ ਅਤੇ ਸਾਰਥਕ ਨਤੀਜਿਆਂ ਵਿੱਚ ਬਦਲੇ ਜਾ ਸਕਣ।

ਸ੍ਰੀ ਗੜ੍ਹੀ ਵੱਲੋਂ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਸਮਾਜਿਕ, ਆਰਥਿਕ ਅਤੇ ਵਿਦਿਅਕ ਉੱਨਤੀ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਸ਼੍ਰੀ ਕੇਜਰੀਵਾਲ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਦੌਰਾਨ ਅਨੁਸੂਚਿਤ ਜਾਤੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਨੀਤੀਆਂ ਨੂੰ ਹੋਰ ਮਜ਼ਬੂਤ ਕਰਨ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























