Punjab ਭਾਜਪਾ ਨੂੰ ਵੱਡਾ ਝਟਕਾ: ਅਰਵਿੰਦ ਖੰਨਾ ਅਕਾਲੀ ਦਲ ‘ਚ ਸ਼ਾਮਲ
ਸੰਗਰੂਰ, 15 ਫਰਵਰੀ 2026 (ਵਿਸ਼ਵ ਵਾਰਤਾ) – ਪੰਜਾਬ (Punjab) ‘ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਆਗੂ ਤੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਦੇ ਧੂਰੀ ਪਹੁੰਚ ਕੇ ਅਰਵਿੰਦ ਖੰਨਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਇਸ ਨਾਲ ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ ਪੈਦਾ ਹੋ ਗਈ ਹੈ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੀ ਆਵਾਜ਼ ਰਿਹਾ ਹੈ ਅਤੇ ਪਾਰਟੀ ‘ਚ ਸ਼ਾਮਲ ਹੋਣ ਵਾਲੇ ਆਗੂਆਂ ਤੇ ਵਰਕਰਾਂ ਦਾ ਪੂਰਾ ਸਨਮਾਨ ਕੀਤਾ ਜਾਵੇਗਾ। ਅਰਵਿੰਦ ਖੰਨਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਿਹਾ ਕਿ ਉਨ੍ਹਾਂ ਨੇ ਇਹ ਫੈਸਲਾ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਲਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਹ ਪੂਰੀ ਮਿਹਨਤ ਨਾਲ ਕੰਮ ਕਰਨਗੇ। ਦੱਸ ਦਈਏ ਕਿ ਅਰਵਿੰਦ ਖੰਨਾ ਦੇ ਨਾਲ ਨਾਲ ਧਰਮਿੰਦਰ ਸਿੰਘ ਦੁੱਲਟ, ਤਿੰਨ ਕੌਂਸਲਰਾਂ, ਬਲਾਕ ਪ੍ਰਧਾਨ ਅਤੇ ਸੈਂਕੜੇ ਵਰਕਰਾਂ ਨੇ ਵੀ ਅਕਾਲੀ ਦਲ ਦਾ ਪੱਲਾ ਫੜਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























