Punjab ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
– ਜਾਣਿਆ ਸਿਹਤ ਦਾ ਹਾਲ
– ਜਲਦ ਸਿਹਤਯਾਬ ਹੋਣ ਦੀ ਕੀਤੀ ਕਾਮਨਾ
ਚੰਡੀਗੜ੍ਹ, 13 ਫਰਵਰੀ 2026 (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਅੱਜ ਭਾਜਪਾ ਦੀ ਸੀਨੀਅਰ ਨੇਤਾ ਅਸ਼ਵਨੀ ਸ਼ਰਮਾ ਨੇ ਹਸਪਤਾਲ ’ਚ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਜਾਣਿਆ।
ਅਸ਼ਵਨੀ ਸ਼ਰਮਾ ਨੇ ਇਸ ਸੰਬੰਧੀ ਇਕ ਪੋਸਟ ਸਾਂਝੀ ਕਰ ਕਿਹਾ ਕਿ ” ਅੱਜ ਫੋਰਟਿਸ ਹਸਪਤਾਲ ਮੋਹਾਲੀ ‘ਚ ਦਾਖਿਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਪਰਮਾਤਮਾ ਅੱਗੇ ਅਰਦਾਸ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੀ ਜਲਦੀ ਹੀ ਸਿਹਤਯਾਬ ਹੋ ਕੇ ਮੁੜ ਜਨਤਾ ਦੀ ਸੇਵਾ ਵਿੱਚ ਸਮਰਪਿਤ ਹੋਣ।”
ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਗਤ ਇੰਦਰ ਸਿੰਘ ਚਾਹਲ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦੀ ਗੋਡੇ ਸਫਲ ਸਰਜਰੀ ਹੋਈ ਹੈ,ਉਹ ਹੁਣ ਬਿਲਕੁਲ ਠੀਕ – ਠਾਕ ਹਨ ਅਤੇ ਉਨ੍ਹਾਂ ਨੂੰ ਜਲਦ ਹੀ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਨਾਲ ਵੱਖ ਵੱਖ ਲੀਡਰਾਂ ਵੱਲੋਂ ਮੁਲਾਕਾਤ ਕਰ ਕੇ ਸਿਹਤ ਦਾ ਹਾਲ ਜਾਣਿਆ ਜਾ ਰਿਹਾ ਹੈ। ਬੀਤੇ ਕੱਲ੍ਹ ਮੰਥਰੀ ਸ੍ਰੀਨਿਵਾਸੁਲੂ, ਸੰਗਠਨ ਮਹਾਮੰਤਰੀ, ਪੰਜਾਬ, ਭਾਜਪਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਫੋਰਟਿਸ ਹਸਪਤਾਲ ਵਿਖੇ ਉਨ੍ਹਾਂ ਦੀ ਸਫਲ ਸਰਜਰੀ ਤੋਂ ਬਾਅਦ ਸਿਹਤ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।























