Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 1 ਮਈ 2026 (ਵਿਸ਼ਵ ਵਾਰਤਾ)– )– ਮਜ਼ਦੂਰ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਨੇ ਅੱਜ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਫਲੋਰ ਟੈਸਟ ਪਾਸ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਅਫ਼ਵਾਹਾਂ ਦਾ ਬਾਜ਼ਾਰ ਗਰਮ ਰਹਿੰਦਾ ਹੈ ਅਤੇ ਨਕਾਰਾਤਮਕ ਖ਼ਬਰਾਂ ਤੇਜ਼ੀ ਨਾਲ ਫੈਲਦੀਆਂ ਹਨ। ਚਰਚਾ ਚੱਲ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਚਲੇ ਜਾਣਗੇ, ਇਹ ਗੱਲਾਂ ਲੋਕਾਂ ਵਿੱਚ ਭਰਮ ਪੈਦਾ ਕਰਦੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਕਹਿੰਦੇ ਹਨ ਕਿ ਇਨ੍ਹਾਂ ਦੇ ਇੰਨੇ ਵਿਧਾਇਕ ਸੰਪਰਕ ਵਿੱਚ ਹਨ।
ਅੱਜ ਵਿਧਾਨ ਸਭਾ ਵਿੱਚ 94 ਵਿੱਚੋਂ 88 ਵਿਧਾਇਕਾਂ ਨੇ ਸਰਕਾਰ ਦੇ ਪੱਖ ਵਿੱਚ ਵੋਟ ਪਾਈ। ਉੱਥੇ ਹੀ 4 ਵਿਧਾਇਕ ਗੈਰ-ਹਾਜ਼ਰ ਰਹੇ, ਜਦੋਂ ਕਿ 2 ਵਿਧਾਇਕ ਲਾਲਜੀਤ ਸਿੰਘ ਭੁੱਲਰ ਅਤੇ ਹਰਮੀਤ ਸਿੰਘ ਪਠਾਨਮਾਜਰਾ ਜੇਲ੍ਹ ਵਿੱਚ ਬੰਦ ਹਨ। ਇਸ ਦੌਰਾਨ ਕਾਂਗਰਸ, ਭਾਜਪਾ ਅਤੇ ਸ਼ਿਰੋਮਣੀ ਅਕਾਲੀ ਦਲ ਦੇ ਵਿਧਾਇਕ ਮੌਜੂਦ ਨਹੀਂ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਦੀ ਕਾਪੀ ਰਾਸ਼ਟਰਪਤੀ ਕੋਲ ਲੈ ਕੇ ਜਾਣਗੇ।
ਇਸ ਤੋਂ ਪਹਿਲਾਂ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਨੂੰ ਪੱਤਰ ਦੇ ਕੇ ਮੁੱਖ ਮੰਤਰੀ ਅਤੇ ਸਾਰੇ ਵਿਧਾਇਕਾਂ ਦਾ ਡੋਪ ਟੈਸਟ ਕਰਵਾਉਣ ਦੀ ਮੰਗ ਕੀਤੀ। ਸਪੀਕਰ ਨੇ ਇਸ ਮੰਗ ਨੂੰ ਖਾਰਜ ਕਰ ਦਿੱਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























