PUNJAB : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ
ਚੰਡੀਗੜ੍ਹ, 24ਫਰਵਰੀ(ਵਿਸ਼ਵ ਵਾਰਤਾ) PUNJAB : ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 11 ਵਜੇ ਸ਼ੁਰੂ ਹੋਵੇਗਾ।
ਸਭ ਤੋਂ ਪਹਿਲਾਂ ਸਦਨ ਵਿੱਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਤੋਂ ਬਾਅਦ ਵਿਧਾਨਕ ਕੰਮ-ਕਾਰ ਹੋਵੇਗਾ। ਇਹ 16ਵੀਂ ਪੰਜਾਬ ਵਿਧਾਨ ਸਭਾ ਦਾ 7ਵਾਂ ਸਮਾਗਮ ਹੋਵੇਗਾ। ਇਸ ਉਪਰੰਤ ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਹੋਵੇਗਾ। ਇਸੇ ਤਰ੍ਹਾਂ ਸਦਨ ਵਿੱਚ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀਆਂ ਦੀਆਂ ਰਿਪੋਰਟਾਂ ਪੇਸ਼ ਹੋਣਗੀਆਂ। ਸਦਨ ਵਿੱਚ ਅੱਜ ਹੀ ਸਾਲਾਨਾ ਰਿਪੋਰਟਾਂ ਅਤੇ ਪ੍ਰਬੰਧਕੀ ਰਿਪੋਰਟਾਂ ਵੀ ਪੇਸ਼ ਹੋਣਗੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/