Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖਰੀ ਦਿਨ
ਜਲੰਧਰ, 27 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 22 ਅਕਤੂਬਰ ਨੂੰ ਸ਼ੁਰੂ ਹੋਇਆ ਸੀ ਜੋ ਕਿ ਅੱਜ 27 ਅਕਤੂਬਰ, 2026 ਨੂੰ ਸਮਾਪਤ ਹੋ ਜਾਵੇਗਾ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਇਹ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੀ ਵੀ ਆਖਰੀ ਸੈਸ਼ਨ ਹੈ। ਅੱਜ ਦਾ ਇਹ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ।
ਅੱਜ ਪੰਜਾਬ ਸਰਕਾਰ ਵਿਧਾਨ ਸਭਾ ਪਾਣੀ ਦੀ ਲੜਾਈ ਨਾਲ ਸਬੰਧਤ ਪੰਜ ਮੁੱਖ ਮਤੇ ਪਾਸ ਕਰੇਗੀ – ਯਮੁਨਾ, ਰਾਜਸਥਾਨ, ਹੈੱਡਵਰਕਸ ਅਤੇ ਡੈਮ ਸੁਰੱਖਿਆ ਐਕਟ। ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਦੂਜੇ ਦਿਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੁਆਰਾ ਪੇਸ਼ ਕੀਤੇ ਗਏ ਵਿਸ਼ੇਸ਼ ਤੀਬਰ ਸਮੀਖਿਆ (SIR) ਅਧੀਨ ਵੋਟਰਾਂ ਦੇ ਅਧਿਕਾਰਾਂ ਦੀ ਸੁਰੱਖਿਆ ਸੰਬੰਧੀ ਇੱਕ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ।
ਇਸ ਦੌਰਾਨ ਹੀ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਗਲਤ ਸ਼ਬਦਾਵਲੀ ਵਰਤਣ ‘ਤੇ ਸਰਬਸੰਮਤੀ ਨਾਲ ਪੂਰੇ ਸੈਸ਼ਨ ਚੋਂ ਬਾਹਰ ਕਰਨ ਦਾ ਮਤਾ ਵੀ ਪਾਸ ਕੀਤਾ ਗਿਆ ਸੀ। ਅੱਜ ਦੇ ਸੈਸ਼ਨ ਦੌਰਾਨ ਵੀ ਹੰਗਾਮਾ ਹੋਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























