Punjab ਅਦਾਲਤ ਨੇ ਆਤਿਸ਼ੀ ਮਾਰਲੇਨਾ ਦੇ ਵੀਡੀਓ ਮਾਮਲੇ ‘ਚ ਸੁਣਾਇਆ ਵੱਡਾ ਫੈਸਲਾ
– ਵੀਡੀਓ ਨੂੰ ਡਿਲੀਟ ਕਰਨ ਦਾ ਹੁਕਮ
ਚੰਡੀਗੜ੍ਹ, 15 ਜਨਵਰੀ 2026 (ਵਿਸ਼ਵ ਵਾਰਤਾ) – ਜਲੰਧਰ ਦੀ ਅਦਾਲਤ ਨੇ ਵੀਰਵਾਰ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਵਿਧਾਇਕ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਦੇ ਵੀਡੀਓ ਮਾਮਲੇ ਵਿੱਚ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ। ਅਦਾਲਤ ਨੇ ਫੈਸਲਾ ਸੁਣਾਇਆ ਕਿ ਵਾਇਰਲ ਵੀਡੀਓ ਨਾਲ ਛੇੜਛਾੜ ਕੀਤੀ ਗਈ ਸੀ। ਫੋਰੈਂਸਿਕ ਜਾਂਚ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵੀਡੀਓ ਨੂੰ ਐਡਿਟ ਕੀਤਾ ਗਿਆ ਸੀ। ਫਿਰ ਅਦਾਲਤ ਨੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਵੀਡੀਓ ਹਟਾਉਣ ਦੇ ਨਿਰਦੇਸ਼ ਦਿੱਤੇ।
ਦੱਸ ਦੇਈਏ ਕਿ ਆਤਿਸ਼ੀ ‘ਤੇ ਦਿੱਲੀ ਵਿਧਾਨ ਸਭਾ ਦੀ ਕਾਰਵਾਈ ਵਿੱਚ ਚਰਚਾ ਦੌਰਾਨ ਸਿੱਖ ਗੁਰੂਆਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦਾ ਦੋਸ਼ ਲੱਗਿਆ ਸੀ। ਅਦਾਲਤ ਨੇ ਆਦੇਸ਼ ਦਿੱਤਾ ਹੈ ਕਿ ਜਿਨ੍ਹਾਂ ਵੀ ਸੋਸਲ ਮੀਡੀਆ ਖਾਤਿਆਂ ਤੋਂ ਇਹ ਵੀਡੀਓ ਪੋਸਟ ਕੀਤਾ ਗਿਆ, ਉਨ੍ਹਾਂ ਨਾਲ ਸਬੰਧਤ ਸਾਰੇ ਲਿੰਕਾਂ ਨੂੰ ਡਿਲੀਟ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।
ਬੀਤੇ ਦਿਨੀ ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਅਤੇ ਕਈ ਭਾਜਪਾ ਵਿਧਾਇਕਾਂ ਨੇ ਵਿਧਾਨ ਸਭਾ ਦੀ ਕਾਰਵਾਈ ਦੀ ਇੱਕ ਕਲਿੱਪ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ। ਜਿਸ ਵਿੱਚ ਇਹ ਦੋਸ਼ ਲਗਾਇਆ ਗਿਆ ਸੀ ਕਿ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਨੇ 6 ਜਨਵਰੀ ਨੂੰ ਸਦਨ ਵਿੱਚ ਬਹਿਸ ਦੌਰਾਨ ਗੁਰੂ ਤੇਗ ਬਹਾਦਰ ਜੀ ਦਾ ਅਪਮਾਨ ਕੀਤਾ ਸੀ। ਜਿਵੇਂ ਹੀ ਵਿਵਾਦ ਸਾਹਮਣੇ ਆਇਆ, ਆਤਿਸ਼ੀ ਅਤੇ ਹੋਰ ਨੇਤਾਵਾਂ ਨੇ ਦਾਅਵਾ ਕੀਤਾ ਕਿ ਵੀਡੀਓ ਭਾਜਪਾ ਦੁਆਰਾ ਛੇੜਛਾੜ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























