Punjab ਗਿਆਨੀ ਹਰਪ੍ਰੀਤ ਸਿੰਘ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੇ ਕੀਤੀ ਮੁਲਾਕਾਤ
- ਕਾਫੀ ਲੰਬਾ ਸਮਾਂ ਹੋਈ ਬੈਠਕ
ਚੰਡੀਗੜ੍ਹ,26 ਦਸੰਬਰ: ਗਿਆਨੀ ਹਰਪ੍ਰੀਤ ਸਿੰਘ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੇ ਅੱਜ ਬਠਿੰਡਾ ਵਿਖੇ ਮੁਲਾਕਾਤ ਕੀਤੀ। ਸਾਹਮਣੇ ਆਈ ਜਾਣਕਾਰੀ ਅਨੁਸਾਰ ਆਪਣੇ ਪ੍ਰਾਈਵੇਟ ਜੈੱਟ ਰਾਹੀਂ ਡੇਰਾ ਮੁਖੀ ਬਿਆਸ ਬਠਿੰਡਾ ਪਹੁੰਚੇ ਅਤੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਗਏ। ਖਬਰਾਂ ਮੁਤਾਬਕ ਦੋਨਾਂ ਆਗੂਆਂ ਵਿਚਕਾਰ ਕਾਫੀ ਲੰਮੀ ਮੁਲਾਕਾਤ ਹੋਈ ਹੈ। ਉਝ ਇਸ ਮੀਟਿੰਗ ਦਾ ਏਜੰਡਾ ਹਾਲੇ ਤੱਕ ਸਾਹਮਣੇ ਨਹੀਂ ਆਇਆ ਹੈ।
ਦੱਸ ਦਈਏ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ 15 ਦਿਨਾਂ ਦੀ ਰੋਕ ਲਗਾਈ ਹੋਈ ਹੈ। ਅਜਿਹੇ ‘ਚ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣਾ ਚਰਚਾ ਦਾ ਵਿਸ਼ਾ ਬਣਦਾ ਨਜ਼ਰ ਆ ਰਿਹਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/