Punjab: ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 9 ਜੂਨ (ਵਿਸ਼ਵ ਵਾਰਤਾ): ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Punjab) ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ
ਉਨ੍ਹਾਂ ਨੇ ਇੱਕ ਆਮ ਸ਼ਰਧਾਲੂ ਵਾਂਗ ਗੁਰੂ ਘਰ ਵਿਖੇ ਪਰਿਕਰਮਾ ਕਰਦੇ ਹੋਏ ਪਰਕਰਮਾਂ ‘ਚ ਬੈਠ ਗੁਰਬਾਣੀ ਕੀਰਤਨ ਸਰਵਣ ਕੀਤਾ। ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਬਾਬਾ ਗੁਰਿੰਦਰ ਸਿੰਘ ਨੇ ਮੀਡੀਆ ਤੋਂ ਪੂਰੀ ਤਰ੍ਹਾਂ ਦੂਰੀ ਬਣਾਈ ਰੱਖੀ ਅਤੇ ਕਿਸੇ ਵੀ ਤਸਵੀਰ ਜਾਂ ਬਿਆਨ ਤੋਂ ਗੁਰੇਜ਼ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















