21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ; ਕੀ ਕੁਝ ਰਹੇਗਾ ਬੰਦ? ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ): ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਅੱਜ ਮੋਹਾਲੀ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਮੋਰਚੇ ਦੇ ਆਗੂਆਂ ਨੇ ਇਹ ਐਲਾਨ ਕੀਤਾ। ਆਗੂਆਂ ਨੇ ਉਮੀਦ ਜਤਾਈ ਕਿ ਪੰਜਾਬ ਬੰਦ ਦੇ ਸੱਦੇ ਨੂੰ ਸੂਬੇ ਦੀਆਂ ਵੱਖ-ਵੱਖ ਕਿਸਾਨ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਵੀ ਦੁਹਰਾਈ।
ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪਹਿਲਾਂ ਕਹਿ ਰਹੇ ਸਨ ਕਿ ਜਗਤਾਰ ਸਿੰਘ ਹਵਾਰਾ ਨੂੰ ਚਾਰ ਤੋਂ ਪੰਜ ਦਿਨਾਂ ਦੀ ਪੈਰੋਲ ਦੇ ਦੇਣਗੇ, ਪਰ ਹੁਣ ਉਹ ਇੱਕ ਦਿਨ ਦੀ ਪੈਰੋਲ ਵੀ ਨਹੀਂ ਦੇ ਰਹੇ ਹਨ। 21 ਤਰੀਕ ਨੂੰ ਬੰਦ ਦਾ ਐਲਾਨ ਕੀਤਾ ਗਿਆ ਹੈ। ਸਾਰਾ ਪੰਜਾਬ ਬੰਦ ਰਹੇਗਾ ਅਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ। ਆਗੂਆਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਰਹੇਗਾ ਅਤੇ ਬੰਦ ਨੂੰ ਲੈ ਕੇ ਸਾਂਝੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























