Punjab bandh ਦੇ ਐਲਾਨ ਦਰਮਿਆਨ ਕਿਸਾਨਾਂ ਵੱਲੋਂ ਇੱਕ ਹੋਰ ਵੱਡਾ ਕਦਮ ; ਘਰ-ਘਰ ਜਾ ਕੇ ਕੀਤੀ ਜਾ ਰਹੀ ਅਪੀਲ
ਚੰਡੀਗੜ੍ਹ, 29ਦਸੰਬਰ(ਵਿਸ਼ਵ ਵਾਰਤਾ) ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 13 ਫਰਵਰੀ 2024 ਨੂੰ ਸ਼ੁਰੂ ਹੋਇਆ ਸੰਘਰਸ਼ ਇਸ ਸਮੇਂ ਨਾਜ਼ੁਕ ਮੋੜ ‘ਤੇ ਪਹੁੰਚ ਗਿਆ ਹੈ। ਜਿੱਥੇ ਅੱਜ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 34ਵੇਂ ਦਿਨ ‘ਚ ਪਹੁੰਚ ਗਿਆ ਹੈ, ਉਥੇ ਹੀ ਕੱਲ੍ਹ 30 ਤਰੀਕ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ‘ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ‘ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਲੋਕ, ਵਪਾਰੀ ਅਤੇ ਹੋਰ ਵਰਗ ਇਸ ਬੰਦ ‘ਚ ਸ਼ਮੂਲੀਅਤ ਕਰ ਰਹੇ ਹਨ।
ਉਕਤ ਗਰੁੱਪਾਂ ਨੇ ਬੰਦ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ‘ਤੇ ਪੋਸਟਰ ਲਗਾਏ ਹਨ।ਕਿਸਾਨ ਮਜ਼ਦੂਰ ਮੋਰਚਾ ਅਤੇ ਸਾਂਝਾ ਕਿਸਾਨ ਮੋਰਚਾ ਵੱਲੋਂ ਗੈਰ-ਸਿਆਸੀ ਪੱਖ ਤੋਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾਈ ਆਗੂਆਂ ਸਰਵਣ ਸਿੰਘ ਪੰਧੇਰ, ਜਰਮਨਜੀਤ ਸਿੰਘ ਬੰਡਾਲਾ ਅਤੇ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਪੈਦਲ ਮਾਰਚ ਕੀਤਾ ਗਿਆ। ਕਿਸਾਨਾਂ ਅਤੇ ਮਜ਼ਦੂਰਾਂ ਅਤੇ ਦੁਕਾਨਦਾਰਾਂ, ਰੇਹੜੀ-ਫੜ੍ਹੀ ਵਾਲਿਆਂ ‘ਤੇ ਛੋਟੇ ਦੁਕਾਨਦਾਰਾਂ, ਵਪਾਰੀਆਂ, ਆਟੋ ਰਿਕਸ਼ਾ ਚਾਲਕਾਂ ਅਤੇ ਬਾਜ਼ਾਰਾਂ ਵਿੱਚ ਆਮ ਲੋਕਾਂ ਨੂੰ 30 ਦਸੰਬਰ ਦੇ ਪੰਜਾਬ ਬੰਦ ਬਾਰੇ ਜਾਗਰੂਕ ਕੀਤਾ।
ਉਨ੍ਹਾਂ ਕਿਹਾ ਕਿ ਬਾਜ਼ਾਰਾਂ ਦੇ ਨਾਲ-ਨਾਲ ਸੜਕਾਂ ਅਤੇ ਰੇਲ ਮਾਰਗ ਵੀ ਜਾਮ ਰਹੇਗਾ। ਉਨ੍ਹਾਂ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੂਹ ਪੰਜਾਬੀਆਂ ਨੂੰ ਕਿਹਾ ਕਿ ਉਹ ਕੁਝ ਘੰਟਿਆਂ ਲਈ ਆਪਣੇ ਕਾਰੋਬਾਰ ਬੰਦ ਕਰਕੇ ਸਹਿਯੋਗ ਕਰਨ ਤਾਂ ਜੋ ਕੇਂਦਰ ਸਰਕਾਰ ਵਿਰੁੱਧ ਚੱਲ ਰਹੇ ਇਸ ਅੰਦੋਲਨ ਵਿੱਚ ਸਾਰੇ ਪੰਜਾਬ ਦੀ ਏਕਤਾ ਦਾ ਸਬੂਤ ਦਿੱਤਾ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/