Punjab ਕਿਸਾਨ ਆਗੂ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਬਾਪੂ ਬਲਕੌਰ ਸਿੰਘ ਨੇ ਜਤਾਈ ਚਿੰਤਾ
ਭਾਵੁਕ ਟਵੀਟ ਕਰਦਿਆਂ ਸਰਕਾਰ ਨੂੰ ਕੀਤੀ ਇਹ ਅਪੀਲ
ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਸ਼ੁਰੂ ਕੀਤੇ ਗਏ ਮਰਨ-ਵਰਤ ਦਾ ਅੱਜ 17ਵਾਂ ਦਿਨ ਹੈ। ਡੱਲੇਵਾਲ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਭਾਰ 12 ਕਿਲੋ ਤੋਂ ਵੱਧ ਘਟ ਗਿਆ ਹੈ। ਉਨ੍ਹਾਂ ਦੇ ਗੁਰਦੇ ਫੇਲ ਹੋਣ ਦਾ ਖਤਰਾ ਬਣਿਆ ਹੋਇਆ ਹੈ। ਕਿਸਾਨ ਆਗੂ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਾਪੂ ਬਲਕੌਰ ਸਿੰਘ ਨੇ ਚਿੰਤਾ ਜਤਾਈ ਹੈ ਉਨ੍ਹਾਂ ਟਵੀਟ ਕੀਤਾ ਕਿ “ਜਗਜੀਤ ਸਿੰਘ ਡੱਲੇਵਾਲ ਕੈਂਸਰ ਦੇ ਮਰੀਜ਼ ਹਨ। ਉਹਨਾਂ ਦੀ ਵਿਗੜ ਰਹੀ ਸਿਹਤ ਬਾਰੇ ਸੁਣ ਕੇ ਬਹੁਤ ਚਿੰਤਾ ਹੋ ਰਹੀ ਹੈ। ਸਰਕਾਰ ਨੂੰ ਅਪੀਲ ਹੈ ਕਿ ਕਿਸਾਨਾਂ ਦੀਆਂ ਮੰਗਾਂ ਜਲਦੀ ਮੰਨੀਆਂ ਜਾਣ, ਤਾਂ ਜੋ ਉਹਨਾਂ ਦੀ ਜ਼ਿੰਦਗੀ ਅਤੇ ਸਿਹਤ ਨੂੰ ਹੋਰ ਨੁਕਸਾਨ ਨਾ ਪਹੁੰਚੇ। ਕਿਸਾਨਾਂ-ਮਜ਼ਦੂਰਾਂ ਲਈ ਲੜਨ ਵਾਲੇ ਆਗੂਆਂ ਦੀ ਸਾਡੇ ਕੋਲ ਪਹਿਲਾਂ ਹੀ ਬਹੁਤ ਕਮੀ ਹੈ ਅਤੇ ਅਜਿਹੇ ਆਗੂ ਸਾਨੂੰ ਦੁਬਾਰਾ ਨਹੀਂ ਮਿਲਣਗੇ। ਪ੍ਰਮਾਤਮਾ ਅੱਗੇ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/