• Latest
  • Trending
PUNJAB : ਡਿਜੀਟਲ ਮਾਇਨਿੰਗ ਮੈਨੇਜਮੈਂਟ ਸਿਸਟਮ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ ਪੰਜਾਬ : ਬਰਿੰਦਰ ਕੁਮਾਰ ਗੋਇਲ

PUNJAB : ਡਿਜੀਟਲ ਮਾਇਨਿੰਗ ਮੈਨੇਜਮੈਂਟ ਸਿਸਟਮ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ ਪੰਜਾਬ : ਬਰਿੰਦਰ ਕੁਮਾਰ ਗੋਇਲ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

3 hours ago
Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

3 hours ago
ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

3 hours ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

4 hours ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

5 hours ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

5 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

5 hours ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

5 hours ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

6 hours ago
Hindi News
English News
Monday, June 8, 2026
No Result
View All Result
34 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਡਿਜੀਟਲ ਮਾਇਨਿੰਗ ਮੈਨੇਜਮੈਂਟ ਸਿਸਟਮ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ ਪੰਜਾਬ : ਬਰਿੰਦਰ ਕੁਮਾਰ ਗੋਇਲ

March 4, 2025
in Politics, ਸਿਆਸੀ
PUNJAB : ਡਿਜੀਟਲ ਮਾਇਨਿੰਗ ਮੈਨੇਜਮੈਂਟ ਸਿਸਟਮ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ ਪੰਜਾਬ : ਬਰਿੰਦਰ ਕੁਮਾਰ ਗੋਇਲ

PUNJAB : ਡਿਜੀਟਲ ਮਾਇਨਿੰਗ ਮੈਨੇਜਮੈਂਟ ਸਿਸਟਮ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ ਪੰਜਾਬ : ਬਰਿੰਦਰ ਕੁਮਾਰ ਗੋਇਲ

  • ਪੰਜਾਬ ਸਰਕਾਰ ਵਲੋਂ ਆਈ ਆਈ ਟੀ (IIT) ਰੋਪੜ ਨਾਲ ਇਤਿਹਾਸਿਕ ਐੱਮ ਓ ਯੂ (MoU) ਸਾਈਨ
  • ਪੰਜਾਬ ਵਿਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ : ਕੈਬਿਨੇਟ ਮੰਤਰੀ ਬਰਿੰਦਰ ਕੁਮਾਰ ਗੋਇਲ
  • ਪੰਜਾਬ ਸਰਕਾਰ ਵਲੋਂ ਮਾਈਨਿੰਗ ਸਬੰਧੀ ਲਏ ਗਏ ਇਤਿਹਾਸਿਕ ਫ਼ੈਸਲੇ ਨਾਲ ਹੋਵੇਗਾ ਵੱਡਾ ਆਰਥਿਕ ਲਾਭ

ਚੰਡੀਗੜ੍ਹ 4 ਮਾਰਚ(ਵਿਸ਼ਵ ਵਾਰਤਾ)PUNJAB :  ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ (Barinder Kumar Goyal) ਦੀ ਮੌਜੂਦਗੀ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (IIT) ਰੋਪੜ ਨਾਲ ਮਾਈਨਿੰਗ ਅਤੇ ਭੂ-ਵਿਗਿਆਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਲਈ ਇੱਕ ਸਮਝੌਤਾ ਪੱਤਰ (MoU) ‘ਤੇ ਹਸਤਾਖਰ ਕੀਤੇ ਗਏ ਹਨ।

PUNJAB

ਇਹ ਸੈਂਟਰ ਆਫ਼ ਐਕਸੀਲੈਂਸ ਪੰਜਾਬ ਵਿੱਚ ਮਾਈਨਿੰਗ ਗਤੀਵਿਧੀਆਂ ਦੇ ਵਿਗਿਆਨਕ ਮੁਲਾਂਕਣ ਅਤੇ ਨਿਗਰਾਨੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। SONAR ਅਤੇ LiDAR ਵਰਗੀਆਂ ਅਤਿ-ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਕਰਕੇ, ਇਹ ਸੈਂਟਰ ਛੋਟੇ ਖਣਿਜਾਂ ਦੀ ਸਹੀ ਮਾਤਰਾ ਨਿਰਧਾਰਤ ਕਰਨ ਅਤੇ ਮਾਈਨਿੰਗ ਤੋਂ ਪਹਿਲਾਂ ਅਤੇ ਮਾਈਨਿੰਗ ਤੋਂ ਬਾਅਦ ਸਰਵੇਖਣ ਕਰਨ ਵਿੱਚ ਸਹਾਇਤਾ ਕਰੇਗਾ। ਇਸ ਤੋਂ ਇਲਾਵਾ, ਇਹ ਵਿਭਾਗ ਨੂੰ ਮਾਨਸੂਨ ਤੋਂ ਪਹਿਲਾਂ ਅਤੇ ਮਾਨਸੂਨ ਤੋਂ ਬਾਅਦ ਦੇ ਸਰਵੇਖਣ ਕਰਨ ਵਿੱਚ ਸਹਾਇਤਾ ਕਰੇਗਾ, ਜਿਸ ਨਾਲ ਦਰਿਆਵਾਂ ਦੇ ਤਲ ਅਤੇ ਮਾਈਨਿੰਗ ਸਥਾਨਾਂ ਦਾ ਵਿਆਪਕ ਮੁਲਾਂਕਣ ਯਕੀਨੀ ਬਣਾਇਆ ਜਾ ਸਕੇਗਾ।

ਕੈਬਿਨੇਟ ਮੰਤਰੀ ਸ੍ਰੀ ਬਰਿੰਦਰ ਗੋਇਲ (Barinder Kumar Goyal) ਨੇ ਦੱਸਿਆ ਕਿ ਪੰਜਾਬ ਡਿਜੀਟਲ ਮੈਨਿੰਗ ਮੈਨੇਜਮੈਂਟ ਸਿਸਟਮ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ। ਰੋਪੜ ਵਿਖੇ ਸਥਾਪਿਤ ਹੋਣ ਵਾਲੇ ਇਸ ਕੇਂਦਰ ਨਾਲ ਖਣਿਜ ਸਰੋਤਾਂ ਦੇ ਵਿਗਿਆਨਕ ਅਤੇ ਪਾਰਦਰਸ਼ੀ ਮੁਲਾਂਕਣ ਨੂੰ ਯਕੀਨੀ ਬਣਾ ਕੇ ਸਰਕਾਰੀ ਮਾਲੀਆ ਵਧਾਉਣ ਵਿੱਚ ਸਹਾਇਤਾ ਮਿਲੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਤਕਨੀਕੀ ਵਿਧੀਆਂ, ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਅਤੇ ਮਾਲੀਆ ਨੁਕਸਾਨ ਨੂੰ ਰੋਕਣ ਵਿੱਚ ਮਦਦ ਕਰਨਗੀਆਂ ਅਤੇ ਪੰਜਾਬ ਦੇ ਮਾਈਨਿੰਗ ਸੈਕਟਰ ਨੂੰ ਵਧੇਰੇ ਢਾਂਚਾਗਤ ਅਤੇ ਟਿਕਾਊ ਬਣਾਉਣ ਵਿੱਚ ਯੋਗਦਾਨ ਪਾਉਣਗੀਆਂ। ਨਿਗਰਾਨੀ ਤੋਂ ਇਲਾਵਾ, ਇਹ ਕੇਂਦਰ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਅਤੇ ਮਾਈਨ ਯੋਜਨਾਵਾਂ ਤਿਆਰ ਕਰਨ ਵਿੱਚ ਆਪਣੀ ਮੁਹਾਰਤ ਦਾ ਵਿਸਥਾਰ ਕਰੇਗਾ, ਜਿਸ ਨਾਲ ਵਿਭਾਗ ਨੂੰ ਮਾਈਨਿੰਗ ਕਾਰਜਾਂ ਨੂੰ ਸੁਚਾਰੂ ਬਣਾਉਣ ਵਿੱਚ ਸਹਾਇਤਾ ਮਿਲੇਗੀ।

ਕੈਬਿਨੇਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਇਹ ਮਾਈਨਿੰਗ ਅਧਿਕਾਰੀਆਂ, ਪੰਜਾਬ ਸਰਕਾਰ ਅਤੇ ਪੰਜਾਬ (PUNJAB)ਦੇ ਲੋਕਾਂ ਲਈ ਇਹ ਇਕ ਬਹੁਤ ਵੱਡਾ ਦਿਨ ਹੈ। ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੈਟਾਲਾਈਟ ਸਰਵੇ, ਡਰੋਨ ਸਰਵੇ ਅਤੇ ਗਰਾਊਂਡ ਸਰਵੇ ਕੀਤੇ ਜਾਣਗੇ। ਉਹਨਾਂ ਦੱਸਿਆ ਇਹ ਸਿਸਟਮ ਆਨਲਾਈਨ ਕੰਮ ਕਰੇਗਾ, ਹਰ ਰੋਜ਼ ਡਾਟਾ ਅਪਡੇਟ ਕੀਤਾ ਜਾਵੇਗਾ ਅਤੇ ਸਬੰਧਿਤ ਅਧਿਕਾਰੀਆਂ ਦੀ ਜਿੰਮੇਵਾਰੀ ਨਿਸ਼ਚਿਤ ਕੀਤੀ ਜਾਵੇਗੀ। ਇਸ ਸਮਝੌਤੇ ਰਾਹੀਂ ਜੋ ਡਾਟਾ ਮਿਲੇਗਾ ਉਸ ਨਾਲ ਮਾਈਨਿੰਗ ਵਾਲੀਆਂ ਥਾਵਾਂ ਤੋਂ ਪਤਾ ਲੱਗ ਸਕੇਗਾ ਕਿ ਕਿੰਨਾ ਰੇਤਾ ਕਾਨੂੰਨੀ ਅਤੇ ਗੈਰ ਕਾਨੂੰਨੀ ਵਿਧੀ ਰਾਹੀਂ ਚੁਕਿਆ ਗਿਆ ਹੈ। ਇਸ ਸਿਸਟਮ ਨਾਲ ਡੈਮਾਂ ਵਿਚ ਜਮਾਂ ਹੋਏ ਰੇਤੇ ਦਾ ਵੀ ਪਤਾ ਲਗਾਇਆ ਜਾ ਸਕੇਗਾ ਕਿ ਬਰਸਾਤ ਤੋਂ ਪਹਿਲਾਂ ਕਿੰਨੇ ਫੁੱਟ ਰੇਤਾ ਸੀ ਅਤੇ ਬਾਅਦ ਵਿਚ ਕਿੰਨੇ ਫੁੱਟ ਜਮਾ ਹੈ। ਇਸ ਸਿਸਟਮ ਤੋਂ ਇਹ ਵੀ ਜਾਣਕਾਰੀ ਮਿਲੇਗੀ ਕਿ ਕਿੰਨੀਆਂ ਖੱਡਾਂ ਵਿਚ ਕੰਮ ਚੱਲ ਰਿਹਾ ਹੈ ਤੇ ਕਿੰਨੀਆਂ ਖੱਡਾਂ ਵਿਚ ਗੈਰ ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ਕੇਂਦਰ ਵਲੋਂ ਦਿੱਤਾ ਗਿਆ ਡਾਟਾ ਮੌਨਸੂਨ ਤੋਂ ਪਹਿਲਾ ਦਰਿਆਵਾਂ ਵਿਚਲੇ ਰੇਤੇ ਦਾ ਸਹੀ ਪ੍ਰਬੰਧ ਕਰਨ ਵਿਚ ਸਹਾਇਤਾ ਕਰੇਗਾ ਅਤੇ ਇਸ ਵਿਧੀ ਰਹੀ 20 -20 ਮੀਟਰ ਦੀ ਦੂਰੀ ਤੇ ਪਾਣੀ ਦੇ ਹੇਠਲੇ ਰੇਤੇ ਅਤੇ ਬਜ਼ਰੀ ਦਾ ਪਤਾ ਲਗਾਇਆ ਜਾ ਸਕੇਗਾ ਤਾਂ ਜੋ ਪਿੰਡਾਂ ਨੂੰ ਹੜ ਤੋਂ ਬਚਾਇਆ ਜਾ ਸਕੇ।
ਅਤੇ । ਜਿਹੜੇ ਡੈਮ ਦਰਿਆ ਪਹਿਲਾਂ ਹੜਾ ਦਾ ਕਾਰਨ ਅਤੇ ਲੋਕਾਂ ਲਈ ਮੁਸੀਬਤ ਬਣ ਦੇ ਸਨ ਹੁਣ ਇਹ ਪੰਜਾਬ (PUNJAB)ਦੇ ਲੋਕਾਂ ਲਈ ਵਰਦਾਨ ਅਤੇ ਸਾਧਨ ਬਣਨਗੇ। ਪਿੰਡਾਂ ਵਿਚ ਕੋਈ ਜਾਨੀ ਜਾ ਮਾਲੀ ਨੁਕਸਾਨ ਨਹੀਂ ਹੋਵੇਗਾ ਇਹ ਵਿਧੀ ਕਿਸਾਨਾਂ ਦੀਆਂ ਜਮੀਨਾਂ ਨੂੰ ਹੜ੍ਹਾਂ ਬਚਾਉਣ ਲਈ ਲਾਹੇਵੰਦ ਹੋਵੇਗੀ। ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਨਾਲ ਠੇਕੇਦਾਰਾਂ ਵੱਲੋਂ ਸਰਕਾਰ ਨਾਲ ਕੀਤੀ ਜਾਂਦੀ ਲੁੱਟ ਕਸੁਟ ਹੇਰਾ ਫ਼ੇਰੀ ਬਿਲਕੁਲ ਖ਼ਤਮ ਹੋ ਜਾਵੇਗੀ।

ਕੈਬਿਨੇਟ ਮੰਤਰੀ ਸ੍ਰੀ ਗੋਇਲ ਵਲੋਂ ਅਧਿਕਾਰੀਆਂ ਨੂੰ ਸਪਸ਼ਟ ਸ਼ਬਦਾਂ ਵਿਚ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਸਿਰਫ ਕਾਗਜ਼ਾਂ ਤਕ ਹੀ ਸੀਮਤ ਨਾ ਰਹੇ। ਸਾਰੇ ਅਫ਼ਸਰ ਫੀਲਡ ਵਿਚ ਜਾ ਕੇ ਕੰਮ ਕਰਨ ਅਤੇ ਸਮੇਂ ਸਮੇਂ ਸਿਰ ਮੀਟਿੰਗਾਂ ਕਰਕੇ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਿਤਾ ਨਾਲ ਪੰਜਾਬ ਦੇ ਮਾਈਨਿੰਗ ਸੈਕਟਰ ਦਾ ਪ੍ਰਬੰਧ ਚਲਾਉਣ। ਮੰਤਰੀ ਜੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਬਿਪਤਾ ਵਿਚ ਪਾਏ ਲੋਕਾਂ ਨੂੰ ਬਾਹਰ ਕੱਢਣ ਲਈ ਇਹ ਇਕ ਅਹਿਮ ਸਮਝੌਤਾ ਹੈ। ਆਮ ਲੋਕਾਂ ਨੂੰ ਸਹੀ ਅਤੇ ਵਾਜਵ ਮੁੱਲ ਤੇ ਰੇਤਾ ਮੁਹਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਵੱਧ ਹੈ।
ਕੈਬਿਨੇਟ ਮੰਤਰੀ ਨੇ ਦੱਸਿਆ ਕਿ ਡਿਜੀਟਲ ਮਾਡੀਊਲ ਸਾਈਟਾਂ ਦੇ ਮੁਲਾਂਕਣ ਵਿਚ ਕੁਸ਼ਲਤਾ ਅਤੇ ਪਾਰਦਰਸ਼ਿਤਾ ਲਿਆਏਗਾ ਅਤੇ ਅਸਲ ਸਮੇਂ ਦੀ ਨਿਗਰਾਨੀ ਤੇ ਵਾਤਾਵਰਨ ਦੀ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਏਗਾ।

PUNJAB

ਇਸ ਸਮੇਂ ਭੂ-ਵਿਗਿਆਨ ਸਕੱਤਰ ਸ਼੍ਰੀ ਗੁਰਕਿਰਤ ਕਿਰਪਾਲ ਸਿੰਘ, ਡਰੇਨੇਜ ਕਮ ਮਾਈਨਿੰਗ ਦੇ ਮੁੱਖ ਇੰਜੀਨੀਅਰ ਡਾ. ਹਰਿੰਦਰ ਪਾਲ ਸਿੰਘ ਬੇਦੀ ਅਤੇ ਸਾਰੇ ਜ਼ਿਲ੍ਹਾ ਮਾਈਨਿੰਗ ਅਧਿਕਾਰੀ, ਆਈਆਈਟੀ ਰੋਪੜ ਤੋਂ, ਡੀਨ ਸ਼੍ਰੀ ਸਾਰੰਗ ਗੁੰਫੇਕਰ ਅਤੇ ਪ੍ਰੋਫੈਸਰ ਡਾ. ਰੀਤ ਕਮਲ ਤਿਵਾੜੀ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਨਗਰ ਨਿਗਮ ਚੋਣ ਨਤੀਜੇ : ‘ਆਪ’ ਨੇ ਹੁਣ ਤੱਕ ਜਿੱਤੀਆਂ 169 ਸੀਟਾਂ ; ਆਜ਼ਾਦ ਉਮੀਦਵਾਰ ਦੂਜੇ ਸਥਾਨ ‘ਤੇ

ਪੰਜਾਬ ਨਗਰ ਨਿਗਮ ਚੋਣ ਨਤੀਜੇ : ‘ਆਪ’ ਨੇ ਹੁਣ ਤੱਕ ਜਿੱਤੀਆਂ 169 ਸੀਟਾਂ ; ਆਜ਼ਾਦ ਉਮੀਦਵਾਰ ਦੂਜੇ ਸਥਾਨ ‘ਤੇ

by Navjot
May 29, 2026
0

ਪੰਜਾਬ ਨਗਰ ਨਿਗਮ ਚੋਣ ਨਤੀਜੇ : 'ਆਪ' ਨੇ ਹੁਣ ਤੱਕ ਜਿੱਤੀਆਂ 169 ਸੀਟਾਂ ; ਆਜ਼ਾਦ ਉਮੀਦਵਾਰ ਦੂਜੇ ਸਥਾਨ ‘ਤੇ ਆਜ਼ਾਦ...

Election Results  : ਵੋਟਾਂ ਦੀ ਗਿਣਤੀ ਜਾਰੀ : ਸ਼ੁਰੂਆਤੀ ਰੁਝਾਨ ‘ਚ ‘ਆਪ‘ ਅੱਗੇ ; ਅਕਾਲੀ ਦਲ ਤੇ ਕਾਂਗਰਸ ਨੂੰ ਮਿਲੀਆਂ ਇੰਨੀਆਂ ਸੀਟਾਂ 

Election Results : ਵੋਟਾਂ ਦੀ ਗਿਣਤੀ ਜਾਰੀ : ਸ਼ੁਰੂਆਤੀ ਰੁਝਾਨ ‘ਚ ‘ਆਪ‘ ਅੱਗੇ ; ਅਕਾਲੀ ਦਲ ਤੇ ਕਾਂਗਰਸ ਨੂੰ ਮਿਲੀਆਂ ਇੰਨੀਆਂ ਸੀਟਾਂ 

by Navjot
May 29, 2026
0

Election Results : ਵੋਟਾਂ ਦੀ ਗਿਣਤੀ ਜਾਰੀ : ਸ਼ੁਰੂਆਤੀ ਰੁਝਾਨ ‘ਚ ‘ਆਪ‘ ਅੱਗੇ ; ਅਕਾਲੀ ਦਲ ਤੇ ਕਾਂਗਰਸ ਨੂੰ ਮਿਲੀਆਂ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹਾਈਕਮਾਨ ਨਾਲ ਮੀਟਿੰਗ ਅੱਜ ; ਸੀਨੀਅਰ ਆਗੂ ਰਹਿਣਗੇ ਮੌਜੂਦ

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹਾਈਕਮਾਨ ਨਾਲ ਮੀਟਿੰਗ ਅੱਜ ; ਸੀਨੀਅਰ ਆਗੂ ਰਹਿਣਗੇ ਮੌਜੂਦ

by Navjot
May 29, 2026
0

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹਾਈਕਮਾਨ ਨਾਲ ਮੀਟਿੰਗ ਅੱਜ ; ਸੀਨੀਅਰ ਆਗੂ ਰਹਿਣਗੇ ਮੌਜੂਦ   ਚੰਡੀਗੜ੍ਹ, 29 ਮਈ (ਵਿਸ਼ਵ ਵਾਰਤਾ) ਪੰਜਾਬ...

Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

by Ranjit Singh
May 28, 2026
0

Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਬੀਜੇਪੀ ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

by Navjot
1 day ago
0

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ     ਮੈਲਬੌਰਨ, 7 ਜੂਨ (ਵਿਸ਼ਵ ਵਾਰਤਾ) ਇੱਕ ਅਧਿਐਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 