Punjab: ਮੁੜ ਘਰ ਵਾਪਸੀ ਕਰਨਗੇ ਬਰਜਿੰਦਰ ਸਿੰਘ ਮੱਖਣ ਬਰਾੜ
ਚੰਡੀਗੜ੍ਹ, 7 ਅਪ੍ਰੈਲ 2026 – ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਘਰ ਵਾਪਸੀ ਕਰ ਸਕਦੇ ਹਨ। ਜਾਣਕਾਰੀ ਮਿਲ ਰਹੀ ਹੈ ਕਿ ਉਹ ਮੁੜ ਆਪਣੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਜਾ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਰਸਮੀ ਤੌਰ ’ਤੇ ਘਰ ਵਾਪਸੀ ਕਰਨਗੇ। ਜ਼ਿਕਰਯੋਗ ਹੈ ਕਿ ਮੱਖਣ ਬਰਾੜ ਨੇ ਤਿੰਨ ਦਿਨ ਪਹਿਲਾਂ ਹੀ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਸੀ। ਪਾਰਟੀ ਛੱਡਣ ਦੌਰਾਨ ਉਨ੍ਹਾਂ ਨੇ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ‘ਤੇ ਗੰਭੀਰ ਇਲਜ਼ਾਮ ਵੀ ਲਾਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























