PUNJAB : BBMB ਦੀ ਟੈਕਨੀਕਲ ਕਮੇਟੀ ਦੀ ਅਹਿਮ ਮੀਟਿੰਗ ਅੱਜ ; ਪਾਣੀ ਦੀ ਵੰਡ ਨੂੰ ਲੈਕੇ ਲਿਆ ਜਾਵੇਗਾ ਫੈਸਲਾ

ਚੰਡੀਗੜ੍ਹ, 15ਮਈ(ਵਿਸ਼ਵ ਵਾਰਤਾ) PUNJAB : ਅੱਜ ਵੀਰਵਾਰ ਨੂੰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (BBMB) ਦੀ ਤਕਨੀਕੀ ਸਮਿਤੀ (Technical Committee) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਪਾਣੀ ਦੀ ਵੰਡ ਨੂੰ ਲੈ ਕੇ ਫੈਸਲਾ ਲਿਆ ਜਾਵੇਗਾ। ਇਸ ਮੀਟਿੰਗ ਵਿੱਚ ਪੰਜਾਬ, ਹਰਿਆਣਾ ਦੇ ਇੰਜੀਨੀਅਰ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਰਾਜਸਥਾਨ ਦੇ ਇੰਜੀਨੀਅਰ ਵੀ ਸ਼ਾਮਲ ਹੋਣਗੇ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਇਹ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ।
ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਹੁਕਮ ‘ਤੇ ਮੁੜ ਵਿਚਾਰ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਤੇ ਬੀਤੇ ਕੱਲ੍ਹ ਬੁੱਧਵਾਰ ਨੂੰ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰਕੇ 20 ਮਈ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਇੱਕ ਸਮੀਖਿਆ ਪਟੀਸ਼ਨ ‘ਤੇ ਬੀਤੇ ਕੱਲ੍ਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਅਤੇ ਬੀਬੀਐਮਬੀ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ, ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ। ਪੰਜਾਬ ਦੀ ਸਮੀਖਿਆ ਪਟੀਸ਼ਨ ਨੂੰ ਗੰਭੀਰ ਮੰਨਦੇ ਹੋਏ, ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਭੇਜਿਆ ਹੈ। ਹਾਈ ਕੋਰਟ ਨੇ ਪੁੱਛਿਆ ਕਿ ਹਰਿਆਣਾ ਨੂੰ ਵਾਧੂ ਪਾਣੀ ਦੀ ਲੋੜ ਕਿਉਂ ਹੈ? ਬੀਬੀਐਮਬੀ ਅਤੇ ਹਰਿਆਣਾ ਦੋਵਾਂ ਨੂੰ ਸਪੱਸ਼ਟੀਕਰਨ ਦੇਣਾ ਪਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























