Punjab: BDPO ਤੇ ਪੰਚਾਇਤ ਸਕੱਤਰ ਸਸਪੈਂਡ, ਪੜ੍ਹੋ ਹੁਕਮਾਂ ਦੀ ਕਾਪੀ
ਚੰਡੀਗੜ੍ਹ, 27 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਲੁਧਿਆਣਾ-1 ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (BDPO) ਅਤੇ ਇੱਕ ਪੰਚਾਇਤ ਸਕੱਤਰ ਨੂੰ ਸਸਪੈਂਡ ਕਰ ਦਿੱਤਾ ਹੈ। ਸਸਪੈਂਡ ਕੀਤੇ ਗਏ ਮੁਲਾਜ਼ਮਾਂ ਵਿੱਚ ਰਾਜੇਸ਼ ਚੱਢਾ ਬੀ.ਡੀ.ਪੀ.ਓ. ਲੁਧਿਆਣਾ-1 ਅਤੇ ਸਤਵੀਰ ਕੌਰ ਪੰਚਾਇਤ ਸਕੱਤਰ ਸ਼ਾਮਲ ਹਨ। ਦੋਵਾਂ ਮੁਲਜ਼ਮਾਂ ਨੂੰ ਸਸਪੈਂਡ ਕਰਨ ਦੇ ਹੁਕਮ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ ਵੱਲੋਂ ਜਾਰੀ ਕੀਤੇ ਗਏ ਹਨ।

ਮੁਅੱਤਲੀ ਸਮੇਂ ਦੌਰਾਨ ਦੋਵੇਂ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਯਮਾਂ ਅਨੁਸਾਰ ਮੁਅੱਤਲੀ ਭੱਤਾ ਇਸ ਸ਼ਰਤ ਤੇ ਦਿੱਤਾ ਜਾਵੇਗਾ ਕਿ ਉਹ ਇਹ ਸਰਟੀਫਿਕੇਟ ਪੇਸ਼ ਕਰਨਗੇ ਕਿ ਉਹ ਇਸ ਸਮੇਂ ਦੌਰਾਨ ਕੋਈ ਨੌਕਰੀ ਜਾਂ ਹੋਰ ਕੰਮ ਨਹੀਂ ਕਰ ਰਹੇ ਹਨ। ਮੁਅੱਤਲੀ ਸਮੇਂ ਦੌਰਾਨ ਇਹਨਾ ਅਧਿਕਾਰੀਆਂ/ਕਰਮਚਾਰੀਆਂ ਦਾ ਹੈੱਡ ਕੁਆਟਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਲੁਧਿਆਣਾ ਦਾ ਦਫ਼ਤਰ ਹੋਵੇਗਾ। ਬੀ.ਡੀ.ਪੀ.ਓ. ਲੁਧਿਆਣਾ-1 ਦੀ ਅਸਾਮੀ ਦਾ ਵਾਧੂ ਚਾਰਜ ਥੀ.ਡੀ.ਪੀ.ਓ. ਲੁਧਿਆਣਾ-2 ਨੂੰ ਬਿਨਾ ਕਿਸੇ ਵਾਧੂ ਮਿਹਨਤਾਨੇ ਤੋਂ ਉਸ ਦੇ ਆਪਣੇ ਤਨਖਾਹ ਸਕੇਲ ਵਿਚ ਦਿੱਤਾ ਜਾਂਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























