Punjab : ਨਾਭਾ ਤੋਂ ਬੀਡੀਪੀਓ ਬਲਜੀਤ ਕੌਰ ਦਾ ਤਬਾਦਲਾ
ਪਟਿਆਲਾ, 9 ਦਸੰਬਰ (ਵਿਸ਼ਵ ਵਾਰਤਾ): ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਇਕ ਵੱਡੀ ਕਾਰਵਾਈ ਹੋਈ ਹੈ। ਨਾਭਾ ਦੀ ਬੀਡੀਪੀਓ ਬਲਜੀਤ ਕੌਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਿਸ ਵਿੱਚ ਦੋਸ਼ ਲਗਾਏ ਗਏ ਸਨ ਕਿ ਬਲਜੀਤ ਕੌਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਉਮੀਦਵਾਰਾਂ ਨੂੰ ਐਨਓਸੀ ਨਹੀਂ ਦੇ ਰਹੀ। ਅੱਜ ਬੀਡੀਪੀਓ ਬਲਜੀਤ ਕੌਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























