• Latest
  • Trending
ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ Punjab ਦੇਸ਼ ਦਾ ਪਹਿਲਾ ਸੂਬਾ ਬਣਿਆ

ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ Punjab ਦੇਸ਼ ਦਾ ਪਹਿਲਾ ਸੂਬਾ ਬਣਿਆ

1 year ago
Punjab: ਮੰਤਰੀ ਸੰਜੀਵ ਅਰੋੜਾ ਮਾਮਲੇ ‘ਤੇ ਅਦਾਲਤ ‘ਚ ਅੱਜ ਫੇਰ ਹੋਵੇਗੀ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਮਾਮਲੇ ‘ਤੇ ਅਦਾਲਤ ‘ਚ ਅੱਜ ਫੇਰ ਹੋਵੇਗੀ ਸੁਣਵਾਈ

11 minutes ago
Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

24 minutes ago
Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

1 hour ago
Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

1 hour ago
Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

3 hours ago
Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

3 hours ago
Venezuela Earthquake ਹੁਣ ਤੱਕ 235 ਮੌਤਾਂ, 1500 ਤੋਂ ਤੋਂ ਵੱਧ ਜ਼ਖਮੀ

Venezuela Earthquake ਹੁਣ ਤੱਕ 235 ਮੌਤਾਂ, 1500 ਤੋਂ ਤੋਂ ਵੱਧ ਜ਼ਖਮੀ

3 hours ago
Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

5 hours ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Friday, June 26, 2026
No Result
View All Result
39 °c
Chandigarh
39 ° Sat
38 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ Punjab ਦੇਸ਼ ਦਾ ਪਹਿਲਾ ਸੂਬਾ ਬਣਿਆ

December 30, 2024
in ਖਬਰਾਂ
ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ Punjab ਦੇਸ਼ ਦਾ ਪਹਿਲਾ ਸੂਬਾ ਬਣਿਆ

ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ Punjab ਦੇਸ਼ ਦਾ ਪਹਿਲਾ ਸੂਬਾ ਬਣਿਆ

ਸੂਬਾ ਵਾਸੀਆਂ ਨੂੰ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਵਿੱਚ ਮਾਲ ਵਿਭਾਗ ਨੇ ਚੁੱਕੇ ਅਹਿਮ ਕਦਮ: ਹਰਦੀਪ ਸਿੰਘ ਮੁੰਡੀਆਂ

ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਹੋਣ ਲੱਗੀਆਂ, ਇੰਤਕਾਲਾਂ ਦੇ ਪੈਂਡਿੰਗ ਕੇਸ 31 ਦਸੰਬਰ ਤੱਕ ਨਿਪਟਾਉਣ ਦੇ ਆਦੇਸ਼

ਚੰਡੀਗੜ੍ਹ, 30 ਦਸੰਬਰ (ਵਿਸ਼ਵ ਵਾਰਤਾ):- ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਜਿਸ ਤਹਿਤ ਰਜਿਸਟਰੀਆਂ ਲਈ ਆਨਲਾਈਨ ਤੇ ਡਾਕੂਮੈਂਟੇਸ਼ਨ ਨੂੰ ਸਫਲਤਾਪੂਰਵਕ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਸਾਲ 2024 ਵਿੱਚ ਮਾਲ ਵਿਭਾਗ ਵੱਲੋਂ ਵੱਡੇ ਸੁਧਾਰ ਕੀਤੇ ਗਏ ਜਿਸ ਨਾਲ ਲੋਕਾਂ ਦੀ ਤਹਿਸੀਲ ਦਫਤਰਾਂ ਵਿੱਚ ਖੱਜਲ ਖੁਆਰੀ ਖਤਮ ਹੋਈ। ਇਸ ਤੋਂ ਇਲਾਵਾ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦੀ ਪ੍ਰਵਾਨਗੀ ਦੇ ਫੈਸਲੇ ਦਾ ਵੀ ਦਸੰਬਰ ਮਹੀਨੇ ਤੋਂ ਲੋਕ ਫਾਇਦਾ ਉਠਾ ਰਹੇ ਹਨ।

ਮਾਲ ਵਿਭਾਗ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਨੈਸ਼ਨਲ ਜੈਨਰਿਕ ਡਾਕੂਮੈਂਟ ਰਜਿਸਟ੍ਰੇਸ਼ਨ ਸਿਸਟਮ ਨੂੰ ਲਾਂਚ ਕਰਨ ਅਤੇ ਸੂਬੇ ਦੇ ਸਮੂਹ ਸਬ ਰਜਿਸਟਰਾਰ ਦਫਤਰਾਂ ਵਿਖੇ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਸਭ ਤੋਂ ਪਹਿਲਾ ਸੂਬਾ ਹੈ। ਇਸ ਸਿਸਟਮ ਰਾਹੀਂ 39 ਲੱਖ ਤੋਂ ਵੱਧ ਵਸੀਕੇ ਰਜਿਸਟਰ ਕੀਤੇ ਜਾ ਚੁੱਕੇ ਹਨ। ਰਜਿਸਟਰੀ ਲਈ ਆਨਲਾਈਨ ਸਮਾਂ ਮਿਲ ਜਾਂਦਾ ਹੈ ਅਤੇ ਆਨਲਾਈਨ ਹੀ ਸਾਰੇ ਦਸਤਾਵੇਜ਼ ਜਮਾਂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਵਸੀਕਿਆਂ ਨੂੰ ਰਜਿਸਟਰ ਕਰਵਾਉਣਾ ਆਸਾਨ ਬਣਾਉਣ ਲਈ ਆਸਾਨ ਭਾਸ਼ਾ ਵਿੱਚ ਵਸੀਕਿਆਂ ਦੇ ਟੈਂਪਲੇਟ ਤਿਆਰ ਕਰ ਕੇ ਵਿਭਾਗ ਦੀ ਵੈਬਸਾਈਟ ਉਤੇ ਅਪਲੋਡ ਵੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਕਤ ਸਿਸਟਮ ਵਿੱਚ ਈ-ਸਟੈਂਪ ਅਤੇ ਈ-ਰਜਿਸਟ੍ਰੇਸ਼ਨ ਦੀ ਆਟੋ-ਲੋਕਿੰਗ ਦੀ ਵਿਵਸਥਾ ਕੀਤੀ ਗਈ ਜਿਸ ਨਾਲ ਈ-ਸਟੈਂਪ ਅਤੇ ਈ-ਰਸੀਦ ਦੀ ਮੁੜ ਵਰਤੋਂ ਨੂੰ ਠੱਲ੍ਹ ਪਾਈ ਗਈ। ਇਨ੍ਹਾਂ ਪਹਿਲਕਦਮੀਆਂ ਨਾਲ ਸੂਬੇ ਵਿੱਚ ਈ-ਸਟੈਂਪ ਦੀ ਕੁਲੈਕਸ਼ਨ ਵਿੱਚ ਵਾਧਾ ਦਰਜ ਕੀਤਾ ਗਿਆ।

ਸ. ਮੁੰਡੀਆਂ ਨੇ ਅੱਗੇ ਦੱਸਿਆ ਕਿ ਮਾਲ ਵਿਭਾਗ ਦੇ ਕੰਮਕਾਜ ਨੂੰ ਡਿਜੀਟਲਾਈਜੇਸ਼ਨ ਕਰਕੇ ਸੂਬੇ ਦੇ ਵਸਨੀਕਾਂ ਨੂੰ ਸਹੂਲਤ ਲਈ ਇਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਵੱਲੋਂ ਖਾਨਗੀ ਤਕਸੀਮ ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇਕ ਵੈਬਸਾਈਟ ਲਾਂਚ ਕੀਤੀ ਗਈ ਹੈ। ਪੋਰਟਲ ਉਪਰ 184 ਤੋਂ ਵੱਧ ਦਰਖਾਸਤਾਂ ਪ੍ਰਾਪਤੀਆਂ ਹੋਈਆਂ ਜਿਨ੍ਹਾਂ ਵਿੱਚੋਂ 100 ਦੇ ਕਰੀਬ ਦਾ ਨਿਪਟਾਰਾ ਕੀਤਾ ਗਿਆ।

ਮਾਲ ਤੇ ਮੁੜ ਵਸੇਬਾ ਮੰਤਰੀ ਨੇ ਅੱਗੇ ਦੱਸਿਆ ਕਿ ਕੁਦਰਤੀ ਕਰੋਪੀਆਂ ਕਾਰਨ ਫਸਲਾਂ, ਮਕਾਨਾਂ, ਮਨੁੱਖੀ ਜਾਨਾਂ, ਪਸ਼ੂ ਧੰਨ ਦੇ ਨੁਕਸਾਨ ਦੀ ਭਰਪਾਈ ਕਰਦਿਆਂ ਮਾਲ ਵਿਭਾਗ ਵੱਲੋਂ 2023-24 ਵਿੱਤੀ ਵਰ੍ਹੇ ਦੌਰਾਨ 432.03 ਕਰੋੜ ਰੁਪਏ ਅਤੇ ਚਾਲੂ ਵਿੱਤੀ ਵਰ੍ਹੇ 2024-25 ਦੌਰਾਨ 59.64 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ।

ਸ. ਮੁੰਡੀਆਂ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਕਵਾਇਦ ਵਿੱਚ ਮਾਲ ਵਿਭਾਗ ਵੀ ਪਿੱਛੇ ਨਹੀਂ ਰਿਹਾ। ਸਾਲ 2024 ਦੌਰਾਨ 75 ਨਾਇਬ ਤਹਿਸੀਲਦਾਰ, 35 ਕਲਰਕ ਅਤੇ 2 ਸਟੈਨੋਟਾਈਪਿਸਟ ਭਰਤੀ ਕੀਤੇ ਗਏ। 49 ਪਟਵਾਰੀਆਂ ਦੀ ਭਰਤੀ ਮੁਕੰਮਲ ਹੋ ਗਈ ਹੈ ਜਿਨ੍ਹਾਂ ਦੇ ਸਿਰਫ ਨਿਯੁਕਤੀ ਪੱਤਰ ਜਾਰੀ ਕਰਨੇ ਰਹਿੰਦੇ ਹਨ। ਇਸ ਤੋਂ ਇਲਾਵਾ 1001 ਹੋਰ ਪਟਵਾਰੀਆਂ ਦੀ ਹੋਰ ਭਰਤੀ ਲਈ ਪ੍ਰਕਿਰਿਆ ਜਾਰੀ ਹੈ। ਇਸ ਤੋਂ ਇਲਾਵਾ ਸੂਬੇ ਦੇ ਸਮੂਹ ਜ਼ਿਲਿ੍ਹਆਂ ਵਿੱਚ ਜ਼ਿਲਾ ਪ੍ਰਬੰਧਕੀ ਕੰਪਲੈਕਸ, ਸਬ ਡਿਵੀਜ਼ਨ/ਤਹਿਸੀਲ/ਸਬ ਤਹਿਸੀਲ ਕੰਪਲੈਕਸਾਂ ਦੀ ਨਵੀਂ ਉਸਾਰੀ ਤੇ ਰਿਪੇਅਰ ਲਈ ਪੀ.ਐਲ.ਆਰ.ਐਸ. ਦੇ ਫੰਡਾਂ ਵਿੱਚੋਂ ਫੰਡ ਜਾਰੀ ਕੀਤੇ।

ਵਧੀਕ ਮੁੱਖ ਸਕੱਤਰ ਮਾਲ ਸ੍ਰੀ ਅਨੁਰਾਗ ਵਰਮਾ ਵੱਲੋਂ ਪੱਤਰ ਜਾਰੀ ਕਰ ਕੇ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਸਬ ਰਜਿਸਟਰਾਰ, ਜੁਆਇੰਟ ਸਬ ਰਜਿਸਟਰਾਰ, ਤਹਿਸੀਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਸਵੇਰੇ 9 ਵਜੇ ਤੋਂ ਵਸੀਕੇ ਤਸਦੀਕ ਕਰਨ ਲਈ ਆਪਣੇ ਦਫਤਰ ਵਿੱਚ ਹਾਜ਼ਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਝਗੜਾ ਰਹਿਤ ਇੰਤਕਾਲ ਦੇ ਨਿਪਟਾਰੇ ਵਿੱਚ ਦੇਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਇਕ ਮਹੀਨੇ ਅੰਦਰ ਸਾਰੇ ਪੈਂਡਿੰਗ ਕੇਸ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ। 31 ਦਸੰਬਰ ਤੋਂ ਬਾਅਦ ਕੋਈ ਵੀ ਕੇਸ ਪੈਂਡਿੰਗ ਰਹਿਣ ਉਤੇ ਸਬੰਧਤ ਅਧਿਕਾਰੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇੰਤਕਾਲ ਵਿੱਚ ਦਿੱਕਤ ਆਉਣ ਉਤੇ 1100 ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ।
——-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੰਤਰੀ ਸੰਜੀਵ ਅਰੋੜਾ ਮਾਮਲੇ ‘ਤੇ ਅਦਾਲਤ ‘ਚ ਅੱਜ ਫੇਰ ਹੋਵੇਗੀ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਮਾਮਲੇ ‘ਤੇ ਅਦਾਲਤ ‘ਚ ਅੱਜ ਫੇਰ ਹੋਵੇਗੀ ਸੁਣਵਾਈ

by Ranjit Singh
June 26, 2026
0

Punjab: ਮੰਤਰੀ ਸੰਜੀਵ ਅਰੋੜਾ ਮਾਮਲੇ 'ਤੇ ਅਦਾਲਤ 'ਚ ਅੱਜ ਫੇਰ ਹੋਵੇਗੀ ਸੁਣਵਾਈ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੰਤਰੀ...

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

by Ranjit Singh
June 26, 2026
0

Punjab Weather: ਸੂਬੇ 'ਚ ਮੀਂਹ ਲਈ ਅਲਰਟ ਜਾਰੀ - ਗਰਮੀ ਤੋਂ ਮਿਲੇਗੀ ਰਾਹਤ - ਮੀਂਹ ਨਾਲ ਕਿਸਾਨਾਂ ਨੂੰ ਹੋਵੇਗਾ ਫਾਇਦਾ...

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

by Ranjit Singh
June 26, 2026
0

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ 'ਤੇ - ਸਰਪੰਚ ਮਿਲਣੀ ਪ੍ਰੋਗਰਾਮ ਵਿੱਚ ਸਰਪੰਚਾਂ ਨਾਲ ਕਰਨਗੇ ਸਿੱਧੀ ਗੱਲਬਾਤ - ਖੇਡ...

Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

by Ranjit Singh
June 26, 2026
0

Australia: ਦਰਦਨਾਕ ਸੜਕ ਹਾਦਸੇ 'ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ-ਗੁਰਪੁਨੀਤ ਸਿੱਧੂ): ਆਸਟ੍ਰੇਲੀਆ ਦੇ ਮੈਲਬੌਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੰਤਰੀ ਸੰਜੀਵ ਅਰੋੜਾ ਮਾਮਲੇ ‘ਤੇ ਅਦਾਲਤ ‘ਚ ਅੱਜ ਫੇਰ ਹੋਵੇਗੀ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਮਾਮਲੇ ‘ਤੇ ਅਦਾਲਤ ‘ਚ ਅੱਜ ਫੇਰ ਹੋਵੇਗੀ ਸੁਣਵਾਈ

by Ranjit Singh
June 26, 2026
0

Punjab: ਮੰਤਰੀ ਸੰਜੀਵ ਅਰੋੜਾ ਮਾਮਲੇ 'ਤੇ ਅਦਾਲਤ 'ਚ ਅੱਜ ਫੇਰ ਹੋਵੇਗੀ ਸੁਣਵਾਈ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੰਤਰੀ...

Most Popular

Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

by Ranjit Singh
3 weeks ago
0

Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ? - 30 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 