Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ
– ਪਿੰਡ ਟਿੱਬੀ ਹਰੀ ਸਿੰਘ ਵਾਲਾ ਵਿਖੇ ਹੋਵੇਗਾ ਅੰਤਿਮ ਸੰਸਕਾਰ
ਮਾਨਸਾ, 8 ਨਵੰਬਰ (ਵਿਸ਼ਵ ਵਾਰਤਾ/ਹਰਦੀਪ ਸਿੰਘ ਸਿੱਧੂ) ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੀ ਮਾਤਾ ਸਰਦਾਰਨੀ ਬਲਵੀਰ ਕੌਰ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ 84 ਵਰ੍ਹਿਆਂ ਦੇ ਸਨ।ਉਨ੍ਹਾਂ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਪੱਤਰਕਾਰਤਾ ਅਤੇ ਸਮਾਜਿਕ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ।
ਵਿਛੜੇ ਮਾਤਾ ਚੜ੍ਹਦੀ ਕਲਾ ਵਿੱਚ ਰਹਿਣ ਵਾਲੇ, ਹੌਸਲੇ ਅਤੇ ਹਾਂ-ਪੱਖੀ ਸੋਚ ਵਾਲੇ ਇਨਸਾਨ ਸਨ। ਉਨ੍ਹਾਂ ਦਾ ਮਿਲਾਪੜਾ ਸੁਭਾਅ ਅਤੇ ਜ਼ਿੰਦਗੀ ਪ੍ਰਤੀ ਸਕਾਰਾਤਮਕ ਨਜ਼ਰੀਆ ਪਰਿਵਾਰਕ ਮੈਂਬਰਾਂ ਅਤੇ ਜਾਣਕਾਰਾਂ ਲਈ ਹਮੇਸ਼ਾ ਯਾਦਗਾਰ ਰਹੇਗਾ। ਮਾਤਾ ਜੀ ਦਾ ਅੰਤਿਮ ਸੰਸਕਾਰ ਅੱਜ 8 ਨਵੰਬਰ ਨੂੰ ਸਵੇਰੇ 12 ਵਜੇ ਪਿੰਡ ਟਿੱਬੀ ਹਰੀ ਸਿੰਘ ਵਾਲਾ, ਨੇੜੇ ਸਰਦੂਲਗੜ੍ਹ (ਜ਼ਿਲ੍ਹਾ ਮਾਨਸਾ) ਵਿਖੇ ਕੀਤਾ ਜਾਵੇਗਾ।























