PUNJAB : ਮੁੱਖ ਮੰਤਰੀ ਭਗਵੰਤ ਮਾਨ ਦਾ Union Budget 2025 ਨੂੰ ਲੈ ਕੇ ਵੱਡਾ ਬਿਆਨ
ਕੇਂਦਰ ਸਰਕਾਰ ਨੇ ਬਜਟ ਵਿੱਚ ਇੱਕ ਵਾਰ ਫ਼ਿਰ ਪੰਜਾਬ ਨੂੰ ਕੀਤਾ ਅਣਦੇਖਿਆ – ਮੁੱਖ ਮੰਤਰੀ ਮਾਨ
ਚੰਡੀਗੜ੍ਹ, 1ਫਰਵਰੀ(ਵਿਸ਼ਵ ਵਾਰਤਾ) ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸ਼ਨੀਵਾਰ ਨੂੰ 8ਵੀਂ ਵਾਰ ਦੇਸ਼ ਦਾ ਬਜਟ ਪੇਸ਼ ਕੀਤਾ। ਬਜਟ ਪੇਸ਼ ਕਰਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕਰਦਿਆਂ ਬਜਟ ਨੂੰ ਕੇਵਲ ਚੋਣਾਵੀ ਬਜਟ ਦੱਸਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਪਲੇਟਫਾਰਮ X ਤੇ ਲਿਖਿਆ ” ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਇੱਕ ਵਾਰ ਫ਼ਿਰ ਪੰਜਾਬ ਨੂੰ ਅਣਦੇਖਿਆ ਕੀਤਾ ਗਿਆ। PUNJAB ਦੇ ਕਿਸਾਨਾਂ, ਨੌਜਵਾਨਾਂ ਨੂੰ ਕੇਂਦਰ ਸਰਕਾਰ ਨੇ ਕੁੱਝ ਵੀ ਨਹੀਂ ਦਿੱਤਾ ਹੈ। ਕੇਂਦਰ ਵੱਲੋਂ ਨਾ ਹੀ ਕਿਸਾਨਾਂ ਨੂੰ ਫ਼ਸਲ ‘ਤੇ MSP, ਨਾ ਹੀ ਸੂਬੇ ਨੂੰ ਕੋਈ ਇੰਡਸਟਰੀ ਲਈ ਪੈਕੇਜ ਦਿੱਤਾ ਗਿਆ। PUNJAB ਨੂੰ ਅਜਿਹਾ ਕੁੱਝ ਨਹੀਂ ਦਿੱਤਾ ਜੋ ਕਿ ਉਸ ਦੇ ਆਰਥਿਕ ਅਤੇ ਭਵਿੱਖ ‘ਚ ਸੁਧਾਰ ਲਿਆ ਸਕੇ। ਇਹ ਬਜਟ ਕੇਵਲ ਚੋਣਾਵੀ ਬਜਟ ਹੈ। ਜਿਸ ਵਿੱਚ ਕੇਵਲ ਬਿਹਾਰ ਸੂਬੇ ਲਈ ਹੀ ਘੋਸ਼ਣਾ ਹੈ। ਇੱਕ ਵਾਰ ਫ਼ਿਰ ਬਜਟ ‘ਚ ਕੇਂਦਰ ਸਰਕਾਰ ਨੇ PUNJAB ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਹੈ। ਪਰ ਪੰਜਾਬ ਨੂੰ ਅਸੀਂ ਆਪਣੇ ਬਲਬੂਤੇ ‘ਤੇ ਪੈਰਾਂ ਸਿਰ ਖੜ੍ਹਾ ਕਰਕੇ ਰਹਾਂਗੇ।”
https://x.com/BhagwantMann/status/1885611670925422908
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/