PUNJAB : ਡਾ. ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 27ਦਸੰਬਰ(ਵਿਸ਼ਵ ਵਾਰਤਾ) ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਸਾਬਕਾ ਪ੍ਰਧਾਨ ਮੰਤਰੀ ਲੰਬੇ ਸਮੇਂ ਤੋਂ ਬਿਮਾਰ ਸਨ, ਘਰ ਵਿੱਚ ਬੇਹੋਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਾਤ 8:06 ਵਜੇ ਦਿੱਲੀ ਏਮਜ਼ ਲਿਆਂਦਾ ਗਿਆ। ਹਸਪਤਾਲ ਦੇ ਬੁਲੇਟਿਨ ਮੁਤਾਬਕ ਉਨ੍ਹਾਂ ਨੂੰ ਐਮਰਜੈਂਸੀ ਵਾਰਡ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਰਾਤ 9:51 ‘ਤੇ ਉਨ੍ਹਾਂ ਨੇ ਆਖਰੀ ਸਾਹ ਲਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ.ਮਨਮੋਹਨ ਸਿੰਘ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੋਸ਼ਲ ਮੀਡੀਆ ਤੇ ਲਿਖਿਆ “ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੇ ਅਕਾਲ ਚਲਾਣਾ ਦੀ ਦੁਖ਼ਦ ਖ਼ਬਰ ਮਿਲੀ। ਦੇਸ਼ ਲਈ ਇਹ ਵੱਡਾ ਘਾਟਾ ਹੈ। ਭਾਰਤ ਦੀ ਵਿਗੜੀ ਅਰਥ ਵਿਵਸਥਾ ਨੂੰ ਮੁੜ ਲੀਹਾਂ ‘ਤੇ ਲਿਆਉਣ ਵਾਲੇ ਇਸ ਮਹਾਨ ਅਰਥਸ਼ਾਸਤਰੀ ਦੀ ਘਾਟ ਦੇਸ਼ ਵਾਸੀਆਂ ਨੂੰ ਹਮੇਸ਼ਾ ਰੜਕਦੀ ਰਹੇਗੀ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਵਾਹਿਗੁਰੂ ਵਾਹਿਗੁਰੂ”
https://x.com/BhagwantMann/status/1872337933862047988
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/