Punjab: ਭਰਤ ਇੰਦਰ ਸਿੰਘ ਚਾਹਲ ਨੇ ਸਾਬਕਾ ਮੰਤਰੀ ਲਾਲ ਸਿੰਘ ਦੇ ਦਿਹਾਂਤ ‘ਤੇ ਜਤਾਇਆ ਡੂੰਘਾ ਦੁੱਖ
ਚੰਡੀਗੜ੍ਹ , 28 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਲਾਲ ਸਿੰਘ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੇ ਮੁਹਾਲੀ ਦੇ ਮੈਕਸ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ ਕਈ ਦਿਨਾਂ ਤੋਂ ਬਿਮਾਰ ਸਨ। ਲਾਲ ਸਿੰਘ, ਕੈਪਟਨ ਸਰਕਾਰ ‘ਚ ਵਿੱਤ ਮੰਤਰੀ ਰਹੇ ਚੁੱਕੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੇ ਲਾਲ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ

ਉਨ੍ਹਾਂ ਕਿਹਾ ਕਿ ਲਾਲ ਸਿੰਘ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਮੈਨੂੰ ਬਹੁਤ ਡੂੰਘਾ ਦੁੱਖ ਪਹੁੰਚਿਆ। ਉਹ ਸਭ ਨੂੰ ਨਾਲ ਲੈਕੇ ਚੱਲਣ ਵਾਲੇ ਅਤੇ ਲੋਕਾਂ ਨਾਲ ਨੇੜਿਓਂ ਜੁੜੇ ਆਗੂ ਸਨ। ਅੱਜ ਕੱਲ ਉਨ੍ਹਾਂ ਵਰਗੇ ਬਹੁਤ ਘੱਟ ਲੀਡਰ ਹਨ। ਉਨ੍ਹਾਂ ਦੇ ਜਾਣ ਨਾਲ ਨਾ ਕੇਵਲ ਪਰਿਵਾਰ ਨੂੰ ਘਾਟਾ ਪਿਆ ਹੈ ਸਗੋਂ ਪੰਜਾਬ ਨੇ ਵੀ ਇਕ ਸੂਝਵਾਨ ਸਿਆਸਤਦਾਨ ਗੁਆ ਲਿਆ ਹੈ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























