Punjab: ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਇਸਤਰੀ ਵਿੰਗ ਦੇ ਪ੍ਰਧਾਨ ਲਾਏ ਗਏ
ਚੰਡੀਗੜ੍ਹ, 10 ਅਪ੍ਰੈਲ 2026 – ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ (ਪੁਨਰ ਸੁਰਜੀਤ) ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਹੈ। 2 ਦਸੰਬਰ 2024 ਦੇ ਹੁਕਮਨਾਮਿਆਂ ਦੀ ਰੌਸ਼ਨੀ ਵਿੱਚ ਪੁਨਰ ਸੁਰਜੀਤ ਹੋਏ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਦੇਣ ਵਾਸਤੇ ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਬੀਬੀ ਜਗੀਰ ਕੌਰ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ।
ਇਸ ਮੌਕੇ ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਨ ਜੋ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਨੂੰ ਸੰਭਾਲਣ ਦਾ ਵੀ ਉਹਨਾਂ ਦਾ ਲੰਬਾ ਤਜਰਬਾ ਹੈ ਅਤੇ ਇਸ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ-ਸਰਜੀਤ ਨੂੰ ਸੱਥਾਂ ਤੋਂ ਘਰਾਂ ਦੇ ਵਿਹੜਿਆਂ ਤੱਕ ਪਹੁੰਚਾਉਣ ਵਿੱਚ ਭਰਪੂਰ ਮਦਦ ਮਿਲੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























