Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ
ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨਗੇ। ਸੁਖਬੀਰ ਬਾਦਲ ਦੁਪਹਿਰ 1:30 ਵਜੇ ਬੇਗੋਵਾਲ ਪਹੁੰਚਣਗੇ ਅਤੇ ਉਨ੍ਹਾਂ ਦੀ ਮੁੜ ਘਰ ਵਾਪਸੀ ਕਰਾਉਣਗੇ।
ਇਸ ਤੋਂ ਪਹਿਲਾਂਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਬੇਗੋਵਾਲ ਵਿਖੇ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਿਲ ਕਰਵਾਉਣਾ ਸੀ, ਪਰ ਉਨ੍ਹਾਂ ਦਾ ਉਸ ਦਿਨ ਇਹ ਪ੍ਰੋਗਰਾਮ ਟਲ ਗਿਆ ਸੀ।
ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਜੁੜ ਗਏ ਸਨ। ਹੁਣ ਉਨ੍ਹਾਂ ਦੀ ਸੰਭਾਵਿਤ ਵਾਪਸੀ ਦੀਆਂ ਖ਼ਬਰਾਂ ਨੂੰ ਪੰਜਾਬ ਦੀ ਪੰਥਕ ਅਤੇ ਸਿਆਸੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ।























