Punjab Big Breaking: ਮੁੜ ਮੋਰਚੇ ‘ਚ ਸ਼ਾਮਿਲ ਹੋਣਗੇ ਕਿਸਾਨ ਆਗੂ ਡੱਲੇਵਾਲ!
ਚੰਡੀਗੜ੍ਹ : ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ‘ਚ DIG ਮਨਦੀਪ ਸਿੰਘ ਸੰਧੂ, SSP ਪਟਿਆਲਾ ਸਮੇਤ ਵੱਡੇ ਅਧਿਕਾਰੀ ਸ਼ਾਮਿਲ ਸਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਉਹ ਮੁੜ ਮੋਰਚੇ ‘ਚ ਸ਼ਾਮਿਲ ਹੋ ਸਕਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਤੋਂ ਡਿਸਚਾਰਜ ਕਰਨ ਤੇ ਸਹਿਮਤੀ ਬਣੀ ਹੈ। ਜਿਸ ਤੋਂ ਬਾਅਦ ਹੁਣ ਇਹ ਉਮੀਦ ਜਤਾਈ ਜਾ ਰਹੀ ਹੈ ਕਿ ਕਿਸਾਨ ਆਗੂ ਡੱਲੇਵਾਲ ਜਲਦ ਕਿਸਾਨ ਮੋਰਚੇ ਚ ਸ਼ਾਮਿਲ ਹੋ ਸਕਦੇ ਹਨ। ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ ਤੋਂ ਹਿਰਾਸਤ ‘ਚ ਲੈਣ ਤੋਂ ਬਾਅਦ ਲੁਧਿਆਣਾ ਡੀ.ਐਮ.ਸੀ ਲਿਜਾਇਆ ਗਿਆ ਸੀ।