Punjab : ਅੰਮ੍ਰਿਤਸਰ ‘ਚ ਹੋਇਆ ਵੱਡਾ ਧਮਾਕਾ
– ਇੱਕ ਨੌਜਵਾਨ ਗੰਭੀਰ ਜ਼ਖਮੀ
– ਇਲਾਕੇ ‘ਚ ਸਹਿਮ ਦਾ ਮਾਹੌਲ

ਅੰਮ੍ਰਿਤਸਰ, 27 ਮਈ (ਵਿਸ਼ਵ ਵਾਰਤਾ): ਅੰਮ੍ਰਿਤਸਰ (Punjab) ਦੇ ਮਜੀਠਾ ਰੋਡ ਨੇੜੇ ਵੱਡਾ ਧਮਾਕਾ ਹੋਣ ਦੀ ਖਬਰ ਹੈ। ਇਸ ਧਮਾਕੇ ‘ਚ ਇਕ ਵਿਅਕਤੀ ਦੀ ਗੰਭੀਰ ਜ਼ਖਮੀ ਹੋਇਆ ਹੈ। ਧਮਾਕੇ ਦੀ ਆਵਾਜ਼ ਸੁਣ ਕੇ ਨੇੜਲੇ ਇਲਾਕਿਆਂ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ। ਪੁਲਿਸ ਦੇ ਉਚ ਅਧਿਕਾਰੀਆਂ ਵਲੋਂ ਮੌਕੇ ’ਤੇ ਪਹੁੰਚ ਕੇ ਜਾਚ ਕੀਤੀ ਜਾ ਰਹੀ ਹੈ ਅਤੇ ਪਤਾ ਕੀਤਾ ਜਾ ਰਿਹਾ ਕਿ ਬਲਾਸਟ ਕਿਸ ਚੀਜ਼ ਦੇ ਨਾਲ ਹੋਇਆ ਹੈ।
ਬੰਬ ਨਿਰੋਧਕ ਦਸਤਾ ਵੀ ਮੌਕੇ ‘ਤੇ ਪਹੁੰਚ ਗਿਆ ਹੈ। ਮੁੱਢਲੀ ਜਾਂਚ ਤੋਂ ਬਾਅਦ, ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਧਮਾਕਾ ਹੋਇਆ ਹੈ, ਅਤੇ ਇੱਕ ਵਿਅਕਤੀ ਘਟਨਾ ਸਥਾਨ ‘ਤੇ ਜ਼ਖਮੀ ਪਾਇਆ ਗਿਆ ਹੈ। ਪੁਲਿਸ ਨੇ ਕਿਹਾ ਕਿ “ਇਹ ਤੁਰੰਤ ਸਪੱਸ਼ਟ ਨਹੀਂ ਹੈ ਕਿ ਧਮਾਕਾ ਕਿਸ ਕਾਰਨ ਹੋਇਆ। ਫਿਲਹਾਲ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ।”
ਇਸ ਘਟਨਾ ਤੋਂ ਬਾਅਦ, ਆਲੇ ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























