Punjab : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਮੁੜ ਮੁਲਤਵੀ
ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਦੁਬਾਰਾ ਸੁਣਵਾਈ ਹੋਈ। ਮਜੀਠਿਆ ਦੀ ਜਮਾਨਤ ਅਰਜੀ ‘ਤੇ ਅੱਜ ਲਗਭਗ ਡੇਢ ਘੰਟਾ ਬਹਿਸ ਹੋਈ। ਹਾਲਾਂਕਿ ਅੱਜ ਵੀ ਕੋਈ ਫੈਸਲਾ ਨਹੀਂ ਹੋਇਆ। ਹੁਣ ਭਲਕੇ ਜ਼ਮਾਨਤ ਦੇ ਨਾਲ ਨਾਲ, ਬੈਰਕ ਬਦਲਣ ਦੀ ਪਟੀਸ਼ਨ ‘ਤੇ ਵੀ ਸੁਣਵਾਈ ਹੋਵੇਗੀ।

ਅੱਜ ਸੁਣਵਾਈ ਦੌਰਾਨ ਮਜੀਠੀਆ ਦੀ ਪਤਨੀ ਤੇ ਵਿਧਾਇਕ ਗੁਨੀਵ ਕੌਰ ਵੀ ਮੌਜੂਦ ਰਹੀ। ਉਨ੍ਹਾਂ ਕਿਹਾ ਕਿ ਸਾਨੂੰ ਅਦਾਲਤ ‘ਤੇ ਪੂਰਾ ਭਰੋਸਾ ਹੈ। ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਵਾਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਨਾ ਮਿਲਣ ਕਾਰਨ ਜੇਲ੍ਹ ਵਿੱਚ ਹੀ ਰੱਖੜੀ ਦਾ ਤਿਓਹਾਰ ਮਨਾਉਣਾ ਪਿਆ। ਉਨ੍ਹਾਂ ਦੀ ਭੈਣ ਹਰਸਿਮਰਤ ਕੌਰ ਬਾਦਲ ਉਨ੍ਹਾਂ ਨੂੰ ਰੱਖੜੀ ਬੰਨ੍ਹਣ ਲਈ ਜੇਲ੍ਹ ਆਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























