Punjab : ਬਿਕਰਮ ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਅਪਡੇਟ; ਕਰੀਬੀ ਸਾਥੀ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
ਚੰਡੀਗੜ੍ਹ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜੇਲ ‘ਚ ਬੰਦ ਬਿਕਰਮ ਸਿੰਘ ਮਜੀਠੀਆ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਵਿਜੀਲੈਂਸ ਵੱਲੋਂ ਅੱਜ ਅਦਾਲਤ ਵਿਚ ਬਿਕਰਮ ਮਜੀਠੀਆ ਦੇ ਸਾਥੀ ਹਰਪ੍ਰੀਤ ਗੁਲਾਟੀ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਫਾਈਲ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵੱਲੋਂ ਇਸ ਮਾਮਲੇ ਵਿਚ 11 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਅੱਜ ਪੇਸ਼ ਕੀਤੇ ਗਏ ਸਪਲੀਮੈਂਟਰੀ ਚਾਲਾਨ ਵਿਚ ਵਿਜੀਲੈਂਸ ਨੇ ਬਿਕਰਮ ਮਜੀਠੀਆ ਤੇ ਹਰਪ੍ਰੀਤ ਗੁਲਾਟੀ ਦੇ ਵਿੱਤੀ ਲੈਣ-ਦੇਣ ਦਾ ਪੂਰਾ ਵੇਰਵੇ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ 25 ਜੂਨ 2025 ਨੂੰ ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਉਦੋਂ ਤੋਂ ਹੀ ਮਜੀਠੀਆ ਨਾਭਾ ਜੇਲ੍ਹ ਵਿੱਚ ਬੰਦ ਹੈ। ਮਜੀਠੀਆ ਦਾ ਸਾਥੀ ਹਰਪ੍ਰੀਤ ਗੁਲਾਟੀ ਉਸ ਦੀਆਂ ਕਈ ਕੰਪਨੀਆਂ ਵਿੱਚ ਬਿਜ਼ਨਸ ਪਾਰਟਨਰ ਵੀ ਸੀ। ਅੱਜ ਮੋਹਾਲੀ ਅਦਾਲਤ ਵਿੱਚ ਵਿਜੀਲੈਂਸ ਵੱਲੋਂ 2007 ਤੋਂ ਲੈ ਕੇ 2017 ਤੱਕ ਦਾ ਲੇਖਾ ਜੋਖਾ ਇਕੱਠਾ ਕਰ 11000 ਪੰਨਿਆਂ ਦੀ ਸਪਲੀਮੈਂਟਰੀ ਚਾਰਸ਼ੀਟ ਫਾਈਲ ਕਰ ਦਿੱਤੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















