Punjab: ਚੰਡੀਗੜ੍ਹ ‘ਚ ਵੀ ਬਿਕਰਮ ਮਜੀਠੀਆ ਦੇ ਘਰ ‘ਤੇ Raid
– ਤੜਕਸਾਰ ਮਜੀਠੀਆ ਦੇ ਅੰਮ੍ਰਿਤਸਰ ਰਿਹਾਇਸ਼ ਦੀ ਲਈ ਤਲਾਸ਼ੀ

ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਵਿਜੀਲੈਂਸ ਵਿਭਾਗ (Punjab) ਦੀ ਟੀਮ ਨੇ ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਛਾਪਾ ਮਾਰਿਆ। ਸੂਤਰਾਂ ਅਨੁਸਾਰ ਇਹ ਕਾਰਵਾਈ ਕਈ ਘੰਟੇ ਚੱਲੀ। ਵਿਜੀਲੈਂਸ ਟੀਮ ਨੇ ਹਰ ਇਕ ਕੋਨੇ ਦੀ ਡੂੰਘਾਈ ਨਾਲ ਤਲਾਸ਼ੀ ਲਈ। ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਚੰਡੀਗੜ੍ਹ ਰਿਹਾਇਸ਼ ਤੇ ਵੀ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ
ਇਸ ਤੋਂ ਪਹਿਲਾ ਬਿਕਰਮ ਸਿੰਘ ਮਜੀਠੀਆ ਨੇ ਵਿਜੀਲੈਂਸ ਦੀ ਰੇਡ ਨੂੰ ਲੈ ਕੇ ਕਿਹਾ ਕਿ “ਮੈਂ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜਦੋਂ ਨਸ਼ਿਆਂ ਦੇ ਝੂਠੇ ਕੇਸ ਵਿਚ ਮੇਰੇ ਖਿਲਾਫ਼ ਭਗਵੰਤ ਮਾਨ ਸਰਕਾਰ ਨੂੰ ਕੁਝ ਨਹੀਂ ਲੱਭਾ ਤਾਂ ਹੁਣ ਮੇਰੇ ਖਿਲਾਫ਼ ਇਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਹੈ। ਅੱਜ ਵਿਜੀਲੈਂਸ ਦੇ SSP ਦੀ ਅਗਵਾਈ ਹੇਠ ਟੀਮ ਨੇ ਮੇਰੇ ਛਾਪੇਮਾਰੀ ਕੀਤੀ ਹੈ। ਭਗਵੰਤ ਮਾਨ ਜੀ ਇਹ ਗੱਲ ਸਮਝ ਲਓ, ਜਿੰਨੇ ਮਰਜ਼ੀ ਪਰਚੇ ਦੇ ਦਿਓ, ਨਾ ਤਾਂ ਮੈਂ ਡਰਾਂ ਤੇ ਨਾ ਹੀ ਤੁਹਾਡੀ ਸਰਕਾਰ ਮੇਰੀ ਆਵਾਜ਼ ਦਬਾ ਸਕਦੀ ਹੈ। ਪੰਜਾਬ ਦੇ ਮੁੱਦਿਆਂ ਦੀ ਹਮੇਸ਼ਾ ਗੱਲ ਕੀਤੀ ਹੈ ਤੇ ਅੱਗੇ ਵੀ ਕਰਾਂਗਾ। ਮੈਨੂੰ ਅਕਾਲ ਪੁਰਖ਼, ਗੁਰੂ ਸਾਹਿਬ ‘ਤੇ ਪੂਰਨ ਭਰੋਸਾ ਹੈ। ਅੰਤ ਜਿੱਤ ਸੱਚ ਦੀ ਹੋਵੇਗੀ”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























