Punjab ਸ੍ਰੀ ਦਰਬਾਰ ਸਾਹਿਬ ਵਿਖੇ ਬਿਕਰਮ ਮਜੀਠੀਆ ਨੇ ਨਿਭਾਈ ਭਾਂਡੇ ਮਾਂਜਣ ਦੀ ਸੇਵਾ
ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਤੋਂ ਅਕਾਲੀ ਲੀਡਰਸ਼ਿਪ ਨੂੰ ਲਗਾਈ ਗਈ ਧਾਰਮਿਕ ਸਜ਼ਾ ਅਨੁਸਾਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਗਏ ਹਨ। ਇਸ ਦੌਰਾਨ ਬਿਕਰਮ ਮਜੀਠੀਆ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਹਾਲ ‘ਚ ਭਾਂਡੇ ਮਾਂਜਣ ਦੀ ਸੇਵਾ ਨਿਭਾਈ
ਦੱਸ ਦਈਏ ਕਿ ਸੁਖਬੀਰ ਬਾਦਲ ਵੀ ਗਲ ਵਿੱਚ ਤਖ਼ਤੀ ਪਾ ਕੇ ਸ੍ਰੀ ਹਰਿਮੰਦਰ ਸਾਹਿਬ ਪੁੱਜੇ। ਆਪਣੀ ਸਜ਼ਾ ਦੇ ਹਿੱਸੇ ਵਜੋਂ ਸੁਖਬੀਰ ਹਰਿਮੰਦਰ ਸਾਹਿਬ ਵਿੱਚ ਸੇਵਾਦਾਰ ਵਜੋਂ ਸੇਵਾ ਨਿਭਾਉਣਗੇ। ਉਹ ਜੂਠੇ ਬਰਤਨਾਂ ਅਤੇ ਟਾਇਲਟਾਂ ਦੀ ਸਫਾਈ ਦੀ ਸੇਵਾ ਵੀ ਨਿਭਾਉਣਗੇ। ਇਹ ਸਜ਼ਾ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਅਤੇ ਸਿੱਖ ਨੌਜਵਾਨਾਂ ਦਾ ਕਤਲ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਉੱਚ ਅਹੁਦਿਆਂ ‘ਤੇ ਤਰੱਕੀਆਂ ਕਰਨ ਸਮੇਤ ਕਈ ਪੰਥਕ ਗਲਤੀਆਂ ਲਈ ਸੁਣਾਈ ਗਈ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/