Punjab: ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ! ਸਾਬਕਾ DGP ਸਿਧਾਰਥ ਚਟੋਪਾਧਿਆਏ ਵਿਜੀਲੈਂਸ ਕੋਲ ਬਿਆਨ ਦਰਜ ਕਰਵਾਉਣ ਲਈ ਹੋਏ ਰਾਜ਼ੀ

ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕਿਉਕਿ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵੀ ਹੁਣ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋ ਗਏ ਹਨ।
ਸਾਬਕਾ DGP ਵਿਜੀਲੈਂਸ ਕੋਲ ਆਪਣਾ ਬਿਆਨ ਦਰਜ ਕਰਵਾਉਣ ਲਈ ਸਹਿਮਤ ਹੋ ਗਏ ਹਨ। ਸਿਧਾਰਥ ਚਟੋਪਾਧਿਆਏ ਅੱਜ ਦੁਪਹਿਰ 2 ਵਜੇ ਵਿਜੀਲੈਂਸ ਅਧਿਕਾਰੀਆਂ ਕੋਲ ਆਪਣਾ ਬਿਆਨ ਦਰਜ ਕਰਵਾਉਣਗੇ। ਮੰਨਿਆ ਜਾ ਰਿਹਾ ਹੈ ਕਿ ਉਹ ਮਜੀਠੀਆ ਖ਼ਿਲਾਫ਼ ਵਿਜੀਲੈਂਸ ਨੂੰ ਕਈ ਮਹੱਤਵਪੂਰਨ ਜਾਣਕਾਰੀਆਂ ਪ੍ਰਦਾਨ ਕਰ ਸਕਦੇ ਹਨ।
ਦੱਸ ਦਈਏ ਕਿ ਵਿਜੀਲੈਂਸ ਵੱਲੋਂ ਮਜੀਠੀਆ ਨੂੰ 540 ਕਰੋੜ ਰੁਪਏ ਦੇ ਡਰੱਗ ਮਨੀ ਕੇਸ ਵਿਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਬਿਕਰਮ ਮਜੀਠੀਆ ਨੂੰ ਬੀਤੇ ਕੱਲ੍ਹ ਸਖ਼ਤ ਸੁਰੱਖਿਆ ਹੇਠ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਸਰਕਾਰੀ ਵਕੀਲਾਂ ਨੇ 12 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਮਜੀਠੀਆ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























