PUNJAB : ਬਿਕਰਮ ਮਜੀਠੀਆ ਅੱਜ SIT ਅੱਗੇ ਹੋ ਸਕਦੇ ਹਨ ਪੇਸ਼ ; ਡਰੱਗਜ਼ ਮਾਮਲੇ ‘ਚ ਹੋਵੇਗੀ ਪੁੱਛਗਿੱਛ
ਚੰਡੀਗੜ੍ਹ, 17ਮਾਰਚ(ਵਿਸ਼ਵ ਵਾਰਤਾ) PUNJAB : ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਕਰੋੜਾਂ ਦੇ ਡਰੱਗਜ਼ ਰੈਕੇਟ ਮਾਮਲੇ ਵਿੱਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਦੁਬਾਰਾ ਤਲਬ ਕੀਤਾ ਹੈ। ਬਿਕਰਮ ਮਜੀਠੀਆ ਅੱਜ SIT ਅੱਗੇ ਪੇਸ਼ ਹੋ ਸਕਦੇ ਹਨ।
ਬਿਕਰਮ ਮਜੀਠੀਆ (Bikram Majithia) ਨੂੰ SIT ਨੇ 8 ਮਾਰਚ ਨੂੰ ਸੰਮਨ ਭੇਜਿਆ ਸੀ। ਮਜੀਠੀਆ ਨੂੰ ਅੱਜ 17 ਮਾਰਚ ਨੂੰ ਸਵੇਰੇ 11ਵਜੇ ਪਟਿਆਲਾ ਦਫਤਰ ਵਿੱਚ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਹੈ। ਗੌਰਤਲਬ ਹੈ ਕਿ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਵਿੱਚ ਵੱਡਾ ਫੈਸਲਾ ਲਿਆ ਹੈ। ਅਦਾਲਤ ਨੇ ਮਜੀਠੀਆ ਨੂੰ 17 ਮਾਰਚ 2025 ਨੂੰ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਲੰਬੇ ਸਮੇਂ ਤੋਂ ਡਰੱਗ ਨਾਲ ਜੁੜੇ ਇੱਕ ਮਾਮਲੇ ਵਿੱਚ ਫਸੇ ਹੋਏ ਹਨ, ਜਿਸ ਵਿੱਚ ਉਨ੍ਹਾਂ ‘ਤੇ ਨਸ਼ਾ ਤਸਕਰੀ ਅਤੇ ਇਸ ਨਾਲ ਸੰਬੰਧਿਤ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/