Punjab : ਬਿਕਰਮ ਮਜੀਠੀਆ ਦੀ ਕੋਰਟ ‘ਚ ਕੀਤਾ ਗਿਆ ਪੇਸ਼
ਪੜ੍ਹੋ ਕੀ ਆਇਆ ਫੈਸਲਾ

ਚੰਡੀਗੜ੍ਹ, 19 ਜੁਲਾਈ; ਸ਼੍ਰੋਮਣੀ ਅਕਾਲੀ ਦਲ (Punjab) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਭਾਰੀ ਪੁਲਿਸ ਸੁਰੱਖਿਆ ਹੇਠ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅੱਜ ਉਨ੍ਹਾਂ ਦੀ 14 ਦਿਨ ਦੀ ਨਿਆਂਇਕ ਹਿਰਾਸਤ ਦੀ ਮਿਆਦ ਪੂਰੀ ਹੋ ਗਈ ਸੀ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ 2 ਅਗਸਤ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਮਜੀਠੀਆ ਨੂੰ ਵਿਜੀਲੈਂਸ ਨੇ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ 6 ਜੁਲਾਈ ਤੋਂ ਨਵੀਂ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਸਨ। ਇਸ ਸਮੇਂ ਦੌਰਾਨ, ਵਿਜੀਲੈਂਸ ਟੀਮਾਂ ਨੇ ਅੰਮ੍ਰਿਤਸਰ ਅਤੇ ਮਜੀਠਾ ਵਿੱਚ ਮਜੀਠੀਆ ਦੇ ਘਰ ਅਤੇ ਦਫਤਰ ‘ਤੇ ਦੋ ਵਾਰ ਛਾਪੇਮਾਰੀ ਕੀਤੀ। ਅੱਜ ਬਿਕਰਮ ਮਜੀਠੀਆ ਦੀ ਪੇਸ਼ੀ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸੰਭਾਵੀ ਪ੍ਰਦਰਸ਼ਨ ਦੇ ਖਦਸ਼ੇ ਕਾਰਨ ਪ੍ਰਸ਼ਾਸਨ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਸੀ। ਪੁਲਿਸ ਵਲੋਂ ਅਕਾਲੀ ਦਲ ਯੂਥ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਕਈ ਆਗੂਆਂ ਨੂੰ ਇਹਤਿਆਤ ਵਜੋਂ ਨਜ਼ਰਬੰਦ ਕਰ ਦਿੱਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















