Punjab : ਬਿਕਰਮ ਸਿੰਘ ਮਜੀਠੀਆ ਦੀ ਮੋਹਾਲੀ ਅਦਾਲਤ ਵਿੱਚ ਪੇਸ਼ੀ
– ਮਜੀਠੀਆ ਨੂੰ ਮੁਹਾਲੀ ਕੋਰਟ ਲੈ ਕੇ ਪੁੱਜੀ ਵਿਜੀਲੈਂਸ
– ਕਈ ਅਕਾਲੀ ਵਰਕਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬੀਤੇ ਦਿਨ ਗ੍ਰਿਫ਼ਤਾਰ ਕੀਤਾ। ਵਿਜੀਲੈਂਸ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਕੋਰਟ ਲੈ ਕੇ ਪੁੱਜ ਗਈ ਹੈ। ਇਸ ਲਈ ਅਦਾਲਤ ਦੇ ਬਾਹਰ ਸਖ਼ਤ ਸੁਰੱਖਿਆ ਹੈ। ਪੁਲਿਸ ਨੇ ਪੇਸ਼ੀ ਵਾਲੇ ਸਾਰੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਇਨਾਂ ਰਸਤਿਆਂ ਤੇ ਦਾਖਲ ਹੋਣ ਦੀ ਆਗਿਆ ਨਹੀਂ ਹੈ।
ਇਸ ਤੋਂ ਪਹਿਲਾਂ, ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਮੋਹਾਲੀ ਪੁਲਿਸ ਨੇ ਲਗਭਗ 20 ਤੋਂ 25 ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਦੱਸ ਦਈਏ ਕਿ ਵਿਜੀਲੈਂਸ ਨੇ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ‘ਤੇ 540 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਬਣਾਉਣ ਦਾ ਦੋਸ਼ ਹੈ। ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























