Punjab : ਹਾਈ ਕੋਰਟ ‘ਚ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ‘ਤੇ ਹੋਈ ਸੁਣਵਾਈ; ਪੜ੍ਹੋ ਕੀ ਆਇਆ ਫੈਸਲਾ
ਚੰਡੀਗੜ੍ਹ,20 ਨਵੰਬਰ 2025 (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ ਹੈ। ਮੰਨਿਆ ਜਾ ਰਿਹਾ ਸੀ ਕਿ ਅੱਜ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਕੋਈ ਫ਼ੈਸਲਾ ਆ ਸਕਦਾ ਹੈ ਪਰ ਅਦਾਲਤ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
ਦੱਸ ਦਈਏ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਸਵੇਰੇ ਉਨ੍ਹਾਂ ਦੇ ਅੰਮ੍ਰਿਤਸਰ ਘਰ ਅਤੇ 25 ਹੋਰ ਥਾਵਾਂ ‘ਤੇ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਜ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ਅਗਲੇ ਹਫਤੇ ਮਜੀਠੀਆ ਦੀ ਜ਼ਮਾਨਤ ਅਰਜੀ ‘ਤੇ ਕੋਈ ਫ਼ੈਸਲਾ ਆ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























