PUNJAB : ਅੱਜ ਮੁੜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ
ਚੰਡੀਗੜ੍ਹ, 18ਮਾਰਚ(ਵਿਸ਼ਵ ਵਾਰਤਾ) PUNJAB : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 2021 ਦੇ ਡਰੱਗਜ਼ ਮਾਮਲੇ ਵਿਚ ਅੱਜ ਮੁੜ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਦੁਬਾਰਾ ਪੇਸ਼ ਹੋਣਗੇ। ਦੱਸ ਦਈਏ ਕਿ ਬੀਤੇ ਕੱਲ ਕਮੇਟੀ ਨੇ ਮਜੀਠੀਆ ਤੋਂ 8 ਘੰਟੇ ਪੁੱਛਗਿੱਛ ਕੀਤੀ ਸੀ। ਜਿਸ ਤੋਂ ਬਾਅਦ ਮੀਡੀਆ ਨਾਲ ਮੁਲਾਕਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਨੇ 18 ਮਾਰਚ ਤੱਕ ਜਾਂਚ ਪੂਰੀ ਕਰਕੇ ਚਲਾਨ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਕੱਲ੍ਹ ਜਾਂਚ ਕਮੇਟੀ ਦੇ ਮੈਂਬਰ ਵਰੁਣ ਸ਼ਰਮਾ ਨੇ ਕਿਹਾ ਸੀ ਕਿ ਬਿਕਰਮ ਸਿੰਘ ਮਜੀਠੀਆ ਅਤੇ ਉਸ ਦੇ ਪਰਿਵਾਰ ਨਾਲ ਸਬੰਧਤ ਕੁਝ ਫਰਮਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਬਾਰੇ ਸੁਰਾਗ ਮਿਲੇ ਹਨ। ਵਿਚਾਰ ਅਧੀਨ ਸਮੇਂ ਦੌਰਾਨ ਇਨ੍ਹਾਂ ਫਰਮਾਂ ਵਿੱਚ ਵੱਡੀ ਮਾਤਰਾ ਵਿੱਚ ਨਕਦੀ ਜਮ੍ਹਾਂ ਹੋਈ ਸੀ ਅਤੇ ਵਿਦੇਸ਼ੀ ਕੰਪਨੀਆਂ ਨਾਲ ਵਿੱਤੀ ਲੈਣ-ਦੇਣ ਵੀ ਹੋਇਆ ਸੀ। SIT ਨੇ ਇਨ੍ਹਾਂ ਲੈਣ-ਦੇਣ ਅਤੇ ਨਕਦੀ ਜਮ੍ਹਾਂ ਦੇ ਸਰੋਤਾਂ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/