Punjab: ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ ਪੁਰਬ ਅੱਜ
– ਰੰਗ-ਬਿਰੰਗੀਆਂ ਲੜੀਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ): ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾੜਾ 27 ਅਕਤੂਬਰ, 2026 ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸ਼ਾਨਦਾਰ ਦੀਵਿਆਂ, ਰੰਗੀਨ ਲਾਈਟਾਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਹੈ। 27 ਅਕਤੂਬਰ ਨੂੰ, ਜਨਮ ਦਿਹਾੜੇ ‘ਤੇ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟਲ ਰਾਏ ਜੀ ਨੂੰ ਰਾਤ ਨੂੰ ਸ਼ਾਨਦਾਰ ਦੀਵਿਆਂ ਨਾਲ ਸਜਾਇਆ ਗਿਆ ਹੈ।
ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਰਾਤ ਸਮੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਦੀਪਮਾਲਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ਼ਾਨਦਾਰ ਆਤਿਸ਼ਬਾਜ਼ੀ ਵੀ ਹੋਵੇਗੀ। ਰੌਸ਼ਨੀਆਂ ਨਾਲ ਜਗਮਗਾਉਂਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਲਈ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚ ਰਹੀ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਵੱਲੋਂ ਗੁਰਬਾਣੀ ਕੀਰਤਨ, ਅਰਦਾਸ ਅਤੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















