Punjab ਭਾਜਪਾ ਨੇ ਤਰਨਤਾਰਨ ਵਿਧਾਨਸਭਾ ਦੇ ਸੰਭਾਵੀ ਉਮੀਦਵਾਰਾਂ ਲਈ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਆਬਜ਼ਰਵਰ ਕੀਤਾ ਨਿਯੁਕਤ

ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਤਰਨਤਾਰਨ ਵਿਧਾਨਸਭਾ ਉਪ-ਚੋਣ ਲਈ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਦੀ ਲਿਸਟ ਤਿਆਰ ਕਰਨ ਅਤੇ ਉਸ ਤੋਂ ਬਾਅਦ ਸਟੇਟ ਚੋਣ ਕਮੇਟੀ ਨੂੰ ਰਿਪੋਰਟ ਦੇਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ। ਸਾਬਕਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਉਪ-ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪਾਰਟੀ ਦੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈਇੰਦਰ ਕੌਰ ਉਨ੍ਹਾਂ ਦੀ ਸਹਾਇਤਾ ਕਰਨਗੇ।
ਇਸ ਤੋਂ ਪਹਿਲਾਂ, 16 ਜੁਲਾਈ ਨੂੰ ਤਰਨਤਾਰਨ ਵਿਧਾਨਸਭਾ ਉਪ-ਚੋਣ ਦੀ ਜ਼ਮੀਨੀ / ਬੂਥ-ਪੱਧਰੀ ਤਿਆਰੀ ਲਈ ਭਾਜਪਾ ਪੰਜਾਬ ਨੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸੁਰਜੀਤ ਜਯਾਨੀ ਨੂੰ ਇੰਚਾਰਜ ਨਿਯੁਕਤ ਕੀਤਾ ਸੀ। ਉਨ੍ਹਾਂ ਦੇ ਨਾਲ ਸਾਬਕਾ ਸੀ.ਪੀ.ਐਸ. ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹ-ਇੰਚਾਰਜ ਬਣਾਇਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















