
Punjab : ਮਜੀਠਾ ਸ਼ਰਾਬ ਕਾਂਡ: ਰਾਜਪਾਲ ਨੂੰ ਮਿਲਿਆ ਪੰਜਾਬ ਭਾਜਪਾ ਦਾ ਵਫ਼ਦ
ਚੰਡੀਗੜ੍ਹ, 19 ਮਈ (ਵਿਸ਼ਵ ਵਾਰਤਾ): ਅੰਮ੍ਰਿਤਸਰ (Punjab) ਦੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ ਪ੍ਰਧਾਨ ਸੁਨੀਲ ਜਾਖੜ ਨੇ ਕੀਤੀ।
ਰਾਜਪਾਲ ਕਟਾਰੀਆ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਨੇ ਕਿਹਾ ਕਿ ਇਸ ਘਟਨਾ ਵਿਚ ਹੋਈਆਂ 27 ਮੌਤਾਂ ਦੇ ਜ਼ਿੰਮੇਵਾਰਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚਾਹੇ ਕੋਈ ਮੰਤਰੀ ਹੋਵੇ ਜਾਂ ਕੋਈ ਠੇਕੇਦਾਰ, ਸਭਨਾਂ ਖਿਲਾਫ਼ ਪਰਚਾ ਦਰਜ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਸ਼ਰਾਬ ਕਾਂਡ ਦੇ ਮੁਲਜ਼ਮਾਂ ਦੀ ਸਾਰੀ ਜਾਇਦਾਦ ਜ਼ਬਤ ਹੋਣੀ ਚਾਹੀਦੀ ਹੈ। ਉਨ੍ਹਾਂ ਰਾਜਪਾਲ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























