Punjab ਭਾਜਪਾ ਆਗੂ ਦੀ ਧੀ ਨੇ ਕੀਤੀ ਖੁਦਕੁਸ਼ੀ
– ਕਾਰਨ ਜਾਣ ਉੱਡ ਜਾਣੇ ਹੋਸ਼!
ਚੰਡੀਗੜ੍ਹ, 3 ਦਸੰਬਰ 2025 (ਵਿਸ਼ਵ ਵਾਰਤਾ) – ਬਰਨਾਲਾ (Punjab) ਵਿੱਚ ਭਾਜਪਾ ਮਹਿਲਾ ਆਗੂ ਰਾਣੀ ਕੌਰ ਦੀ ਧੀ ਨੇ ਖੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਉਸਨੇ ਘਰ ਵਿੱਚ ਫਾਹਾ ਲੈ ਲਿਆ। ਉਹ ਬੀਏ ਦੇ ਅੰਤਿਮ ਸਾਲ ਦੀ ਵਿਦਿਆਰਥਣ ਸੀ। ਉਸਦੀ ਪਛਾਣ ਰਮਨਦੀਪ ਵਜੋਂ ਹੋਈ ਹੈ, ਜੋ ਠੀਕਰੀਵਾਲ ਦੀ ਰਹਿਣ ਵਾਲੀ ਹੈ। ਖੁਦਕੁਸ਼ੀ ਦੀ ਸੂਚਨਾ ਮਿਲਣ ‘ਤੇ, ਸਦਰ ਪੁਲਿਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਜਗਜੀਤ ਸਿੰਘ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਵਿਦਿਆਰਥੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰਮਨਦੀਪ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਸੀ। ਉਹ ਆਪਣੀ ਪੜ੍ਹਾਈ ਅਤੇ ਪਰਿਵਾਰ ਦੀ ਵਿੱਤੀ ਸਥਿਤੀ ਨੂੰ ਲੈ ਕੇ ਤਣਾਅ ਵਿੱਚ ਸੀ। ਕਿਹਾ ਜਾ ਰਿਹਾ ਹੈ ਕਿ ਉਹ ਆਪਣੀ ਕਾਲਜ ਦੀ 5,000 ਰੁਪਏ ਦੀ ਫੀਸ ਨਾ ਦੇਣ ਤੋਂ ਚਿੰਤਤ ਸੀ। ਜਿਸ ਦੇ ਚਲਦਿਆ ਉਸਨੇ ਇਹ ਕਦਮ ਚੱਕ ਲਿਆ।
ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਚਿੰਤਾਜਨਕ ਹੈ ਕਿ ਵਿੱਤੀ ਤੰਗੀ ਕਾਰਨ ਵਿਦਿਆਰਥੀਆਂ ਨੂੰ ਅਜਿਹੇ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























