Punjab ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ CM ਮਾਨ ਨੂੰ ਲਿਖਿਆ ਪੱਤਰ

ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਉਨ੍ਹਾਂ ਮੰਗ ਕੀਤੀ ਹੈ ਕਿ ਡਰੱਗ ਮਨੀ ਟ੍ਰੇਲ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਗਰਾਨੀ ਹੇਠ ਕੀਤੀ ਜਾਵੇ, ਤਾਂ ਜੋ ਅਸਲ ਦੋਸ਼ੀਆਂ ਤੱਕ ਪਹੁੰਚ ਕੀਤੀ ਜਾ ਸਕੇ।
ਸੁਨੀਲ ਜਾਖੜ ਨੇ ਕਿਹਾ ਕਿ “ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦੀ ਨਿਗਰਾਨੀ ਹੇਠ ਡਰੱਗ ਮਨੀ ਟਰੇਲ ਦੀ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਦੇ ਇਸ ਖ਼ਤਰੇ ਦੇ ਸ਼ਕਤੀਸ਼ਾਲੀ ਲਾਭਪਾਤਰੀਆਂ ਦਾ ਪਤਾ ਲਗਾਇਆ ਜਾ ਸਕੇ। ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੇ ਗਿਰੋਹ ਕਿਸੇ ਨਾ ਕਿਸੇ ਕਿਸਮ ਦੀ ਸਰਪ੍ਰਸਤੀ ਤੋਂ ਬਿਨਾਂ ਵਧ-ਫੁੱਲ ਨਹੀਂ ਸਕਦੇ। ਕਿਸੇ ਤਰਾਂ ਦੀ ਸੁਰੱਖਿਆ ਜਾਂ ਸਹਾਇਤਾ ਤੋਂ ਬਿਨਾਂ ਇਹ ਨਸ਼ਿਆਂ ਦਾ ਵਪਾਰ ਫੈਲ ਨਹੀਂ ਸਕਦਾ। ਪੰਜਾਬ ਵਿੱਚ ਕਈ ਹਜ਼ਾਰਾਂ ਕਰੋੜ ਰੁਪਏ ਦੀ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੁੰਦੀ ਹੈ ਇਸ ਨੂੰ ਸਿਰਫ਼ ਇਕ ਇਤਫ਼ਾਕ ਵਜੋਂ ਨਹੀਂ ਦੇਖਿਆ ਜਾ ਸਕਦਾ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















