Punjab: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਭਾਜਪਾ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਸੁਨੀਲ ਜਾਖੜ ਸਣੇ 40 ਵੱਡੇ ਆਗੂਆਂ ਨੂੰ ਮਿਲੀ ਪ੍ਰਚਾਰ ਦੀ ਜ਼ਿੰਮੇਵਾਰੀ; ਪੜ੍ਹੋ ਸੂਚੀ

ਲੁਧਿਆਣਾ, 10 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਜ਼ਿਮਨੀ ਚੋਣ (Punjab) ਨੂੰ ਲੈ ਕੇ ਸਿਆਸੀ ਪਾਰਾ ਵਧਦਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਚੋਣ ਪ੍ਰਚਾਰ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕੁੱਲ 40 ਪ੍ਰਮੁੱਖ ਨੇਤਾਵਾਂ ਦੇ ਨਾਮ ਸ਼ਾਮਲ ਹਨ।
ਇਸ ਸੂਚੀ ਵਿੱਚ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਨਾਮ ਦੇ ਨਾਲ ਨਾਲ ਕੇਂਦਰੀ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸੰਗਠਨ ਨਾਲ ਜੁੜੇ ਕਈ ਤਜਰਬੇਕਾਰ ਚਿਹਰਿਆਂ ਨੂੰ ਪ੍ਰਚਾਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।























