Punjab ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ
– ਛਾਤੀ ‘ਚ ਦਰਦ ਹੋਣ ‘ਤੇ ਹਸਪਤਾਲ ‘ਚ ਕਰਵਾਇਆ ਗਿਆ ਸੀ ਭਰਤੀ
ਚੰਡੀਗੜ੍ਹ, 18 ਜਨਵਰੀ (ਵਿਸ਼ਵ ਵਾਰਤਾ): ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਸਿਹਤ ਅੱਜ ਅਚਾਨਕ ਵਿਗੜ ਗਈ। ਜਿਸ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਹੁਣ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਅਨੁਸਾਰ ਪੂਰੀ ਤਰ੍ਹਾਂ ਮੈਡੀਕਲ ਜਾਂਚ ਅਤੇ ਲੋੜੀਂਦੇ ਟੈਸਟਾਂ ਤੋਂ ਬਾਅਦ ਸਾਰੀਆਂ ਰਿਪੋਰਟਾਂ ਨਾਰਮਲ ਪਾਈਆਂ ਗਈਆਂ ਹਨ। ਉਹ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਘਰ ਵਾਪਸ ਆ ਗਏ ਹਨ।
ਦੱਸ ਦਈਏ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨ ਵਾਲਾ ਸੀ। ਇਹ ਮੁਲਾਕਾਤ ਸਵੇਰੇ 10 ਵਜੇ ਦੇ ਕਰੀਬ ਹੋਣੀ ਸੀ, ਹਾਲਾਂਕਿ, ਇਸ ਤੋਂ ਪਹਿਲਾਂ ਹੀ ਸੁਨੀਲ ਜਾਖੜ ਨੂੰ ਘਰ ਵਿੱਚ ਛਾਤੀ ਵਿੱਚ ਦਰਦ ਹੋਣ ਲੱਗ ਪਿਆ। ਦਰਦ ਮਹਿਸੂਸ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।ਜਿਸ ਤੋਂ ਬਾਅਦ ਡਾਕਟਰਾਂ ਨੇ ਤੁਰੰਤ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਅਤੇ ਉਨ੍ਹਾਂ ਦੀ ਐਂਜੀਓਗ੍ਰਾਫੀ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















