Punjab Breaking: ਜ਼ਿਮਨੀ ਚੋਣਾਂ ਦੀ ਤਾਰੀਕ ਬਦਲੀ
ਹੁਣ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਹੋਵੇਗੀ ਵੋਟਿੰਗ
23 ਨਵੰਬਰ ਨੂੰ ਆਉਣਗੇ ਨਤੀਜੇ
ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) :ਪੰਜਾਬ, ਉੱਤਰ ਪ੍ਰਦੇਸ਼ ਅਤੇ ਕੇਰਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਦੀ ਤਰੀਕ ਬਦਲ ਗਈ ਹੈ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਕਿਹਾ ਕਿ ਤਿੰਨ ਰਾਜਾਂ ਦੀਆਂ 14 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੁਣ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਹੋਵੇਗੀ। ਨਤੀਜੇ 23 ਨਵੰਬਰ ਨੂੰ ਹੀ ਆਉਣਗੇ।
ਉੱਤਰ ਪ੍ਰਦੇਸ਼ ਦੀਆਂ 9, ਪੰਜਾਬ ਦੀਆਂ 4 ਅਤੇ ਕੇਰਲ ਦੀਆਂ 1 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਹੁਣ 20 ਨਵੰਬਰ ਨੂੰ ਪੈਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ, ਭਾਜਪਾ, ਬਸਪਾ, ਆਰ.ਐਲ.ਡੀ ਅਤੇ ਹੋਰ ਰਾਸ਼ਟਰੀ ਅਤੇ ਰਾਜ ਪੱਧਰੀ ਪਾਰਟੀਆਂ ਦੀ ਮੰਗ ‘ਤੇ ਅਤੇ ਘੱਟ ਮਤਦਾਨ ਦੀ ਸੰਭਾਵਨਾ ਨੂੰ ਰੱਦ ਕਰਨ ਲਈ ਚੋਣ ਕਮਿਸ਼ਨ ਨੇ ਤਿੰਨ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਦੀ ਤਰੀਕ ਬਦਲੀ ਹੈ।
ਹੋਰ ਖਬਰਾਂ ਪੜ੍ਹਨ ਲਈ ਕਲਿਕ ਕਰੋ: https://wishavwarta.in/