Punjab Breaking ਕੇਂਦਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਵਾਪਸ ਲਈ Z+ ਸਕਿਓਰਿਟੀ
– ਜਾਣੋ ਕਿਉਂ ਲਿਆ ਕੇਂਦਰ ਸਰਕਾਰ ਨੇ ਇਹ ਵੱਡਾ ਫੈਸਲਾ
ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ) : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਕੇਂਦਰ ਸਰਕਾਰ ਨੇ ਗਿਆਨੀ ਹਰਪ੍ਰੀਤ ਸਿੰਘ ਕੋਲੋਂ Z+ ਸੁਰੱਖਿਆ ਵਾਪਸ ਲੈ ਲਈ ਹੈ।
ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ Z+ ਸੁਰੱਖਿਆ ਵਾਪਸ ਲੈਣ ਲਈ ਕੇਂਦਰ ਨੂੰ ਪੱਤਰ ਲਿਖਿਆ ਸੀ। ਜਿਸ ‘ਤੇ ਕਾਰਵਾਈ ਕਰਦਿਆਂ ਅੱਜ ਕੇੰਦਰ ਨੇ ਇਹ ਵੱਡਾ ਫੈਸਲਾ ਲਿਆ ਹੈ ਅਤੇ ਉਨ੍ਹਾਂ ਕੋਲੋਂ Z+ ਸਕਿਓਰਿਟੀ ਵਾਪਸ ਲੈ ਲਈ ਹੈ। ਦੱਸ ਦਈਏ ਕਿ ਜਥੇਦਾਰ ਗਿਆਨੀ ਹਰਪ੍ਰੀਤ ਦੀ ਸੁਰੱਖਿਆ ਵਿੱਚ ਕਰੀਬ 15 ਤੋਂ 20 ਮੁਲਾਜ਼ਮ ਤਾਇਨਾਤ ਸਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/