Punjab Breaking: ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਭੁਪੇਸ਼ ਬਘੇਲ ਦਾ ਵੱਡਾ ਬਿਆਨ
ਨਵੀਂ ਦਿੱਲੀ, 2 ਜੂਨ (ਵਿਸ਼ਵ ਵਾਰਤਾ) – ਕਾਂਗਰਸ ਹਾਈ ਕਮਾਂਡ ਨਾਲ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਕਾਂਗਰਸ ਵਿੱਚ ਪ੍ਰਧਾਨ ਬਦਲਣ ਦਾ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨੂੰ ਨਹੀਂ ਬਦਲਿਆ ਜਾਵੇਗਾ ਅਤੇ ਇਸ ਸੰਬੰਧੀ ਚੱਲ ਰਹੀਆਂ ਅਫ਼ਵਾਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਬਘੇਲ ਨੇ ਪ੍ਰਧਾਨ ਬਦਲਣ ਦੀਆਂ ਚਰਚਾਵਾਂ ਦਾ ਖੰਡਨ ਕਰਦਿਆਂ ਕਿਹਾ ਕਿ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਲਈ ਤਿਆਰੀ ‘ਤੇ ਧਿਆਨ ਦੇ ਰਹੀ ਹੈ। ਇਸ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਨੂੰ ਫਿਲਹਾਲ ਵਿਰਾਮ ਮਿਲ ਗਿਆ ਹੈ।
ਉਨ੍ਹਾਂ ਕਿਹਾ ਕਿ ਅਗਲੀਆਂ ਪੰਜਾਬ ਚੋਣਾਂ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ। ਬਘੇਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਸੂਬੇ ਦਾ ਸਭ ਤੋਂ ਵੱਡਾ ਮੁੱਦਾ ਹੈ ਅਤੇ ਕਾਂਗਰਸ ਇਸ ਮੁੱਦੇ ਨੂੰ ਜਨਤਾ ਸਾਹਮਣੇ ਉਠਾਏਗੀ।
ਕਾਂਗਰਸ ਹਾਈਕਮਾਨ ਨੇ ਦਿੱਲੀ ਸਥਿਤ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਘਰ ਡੇਢ ਘੰਟੇ ਤੱਕ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਹ ਚਾਰ ਦਿਨਾਂ ਵਿੱਚ ਦੂਜੀ ਉੱਚ-ਪੱਧਰੀ ਮੀਟਿੰਗ ਹੈ, ਜਿਸ ਵਿੱਚ ਸੂਬਾ ਇੰਚਾਰਜ, ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਵੀ ਮੌਜੂਦ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























