Punjab Breaking: CM ਮਾਨ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?
ਫਿਰੋਜ਼ਪੁਰ, 8 ਜਨਵਰੀ 2026 (ਵਿਸ਼ਵ ਵਾਰਤਾ) – ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ (Punjab Breaking) ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤਾ ਹੈ ਅਤੇ ਜਿਸ ਦੇ ਜਵਾਬ ‘ਚ ਸੀਐਮ ਮਾਨ ਨੇ ਇਹ ਵੀ ਕਿਹਾ ਹੈ ਕਿ ਉਹ ਇੱਕ ਨਿਮਾਣੇ ਸਿੱਖ ਵਾਂਗ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣਗੇ। ਪਰ ਉਨ੍ਹਾਂ ਨੇ ਅਕਾਲ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਤੋਂ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘X’ ‘ਤੇ ਇੱਕ ਪੋਸਟ ਪਾਉਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇੱਕ ਵਿਸ਼ੇਸ਼ ਅਪੀਲ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘X’ ‘ਤੇ ਇੱਕ ਪੋਸਟ ਪਾਉਂਦਿਆਂ ਜਥੇਦਾਰ ਨੂੰ ਇੱਕ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ, “ਪੂਰੀ ਦੁਨੀਆ ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ..ਸਾਰੇ ਚੈਨਲਾਂ ਤੇ live telecast ਹੋਣਾ ਚਾਹੀਦੈ..ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ..ਮਿਲਦੇ ਹਾਂ ਜੀ 15 ਜਨਵਰੀ ਨੂੰ ..ਸਬੂਤਾਂ ਸਮੇਤ”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























