Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ
ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਹੰਗਾਮੇ ਨਾਲ ਸ਼ੁਰੂ ਹੋਈ। ਵਿਰੋਧੀ ਧਿਰ ਵਲੋਂ ਪਰਵਿੰਦਰ ਝੋਟਾ ਕਤਲ ਮਾਮਲੇ ਸਣੇ ਵੱਖ-ਵੱਖ ਮੁੱਦਿਆਂ ‘ਤੇ ਸਰਕਾਰ ਨੂੰ ਘੇਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਕਾਂਗਰਸ ਆਪਣਾ ਵਿਰੋਧ ਜਾਰੀ ਰੱਖੇਗੀ।
ਸਦਨ ‘ਚ ਵੱਧਦੇ ਹੰਗਾਮੇ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੈਂਬਰਾਂ ਨੂੰ ਆਪਣੀਆਂ ਸੀਟਾਂ ’ਤੇ ਬੈਠਣ ਅਤੇ ਸਦਨ ਦੀ ਮਰਿਆਦਾ ਬਣਾਈ ਰੱਖਣ ਲਈ ਕਿਹਾ। ਪਰ ਵਿਰੋਧੀ ਧਿਰ ਕਾਂਗਰਸ ਦਾ ਹੰਗਾਮਾ ਜਾਰੀ ਰਿਹਾ। ਇਸ ਦੌਰਾਨ ਹੀ ਆਪ ਨੇ ਸੁਖਪਾਲ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਦੇ ਬਾਕੀ ਸੈਸ਼ਨ ‘ਚੋਂ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ। ਜਿਸ ਤੋਂ ਬਾਅਦ ਕਾਂਗਰਸ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਸਦਨ ‘ਚ ਵਿਰੋਧ ਜਤਾਉਂਦਿਆਂ ਵਾਕਆਊਟ ਕਰ ਦਿੱਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























