Punjab Breaking: ਲੁਧਿਆਣਾ ਡੀ.ਐਮ.ਸੀ ਵਿਖੇ ਡੱਲੇਵਾਲ ਨੂੰ ਮਿਲਣ ‘ਤੇ ਅੜੇ ਕਿਸਾਨ ਆਗੂ
ਪੁਲਿਸ ਨੇ ਕਈਆਂ ਨੂੰ ਲਿਆ ਹਿਰਾਸਤ ‘ਚ
ਲੁਧਿਆਣਾ: ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠਣ ਤੋਂ ਪਹਿਲਾ ਹੀ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਕੇ ਲੁਧਿਆਣਾ ਡੀ.ਐਮ.ਸੀ. ਵਿਖੇ ਦਾਖਲ ਕਰਵਾ ਦਿੱਤਾ ਸੀ। ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ ਕਿਸਾਨ ਜਥੇਬੰਦੀਆਂ ਨੂੰ ਪੁਲਿਸ ਨੇ ਮਿਲਣ ਤੋਂ ਰੋਕ ਦਿੱਤਾ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਨੇ ਕਈ ਆਗੂਆਂ ਨੂੰ ਹਿਰਾਸਤ ਵਿਚ ਵੀ ਲੈ ਲਿਆ। ਕਿਸਾਨ ਜਥੇਬੰਦੀਆਂ ਡੱਲੇਵਾਲ ਨੂੰ ਮਿਲਣ ‘ਤੇ ਅੜੇ ਹੋਏ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/