Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ
ਖਨੌਰੀ ਬਾਰਡਰ, 19 ਅਗਸਤ (ਵਿਸ਼ਵ ਵਾਰਤਾ) – ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਸੱਦਾ ਮਿਲਿਆ ਹੈ। ਜਿਸ ਤੋਂ ਬਾਅਦ ਹੁਣ ਅੱਜ ਦਾ ਅਰਧਨਗਨ ਹੋ ਕੇ ਦਿੱਲੀ ਵੱਲ ਕੂਚ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਕੇਂਦਰ ਨੇ ਕਿਸਾਨਾਂ ਨੂੰ 4 ਸਤੰਬਰ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਇਸ ਮੀਟਿੰਗ ਵਿੱਚ ਕੇਂਦਰੀ ਮੰਤਰੀ ਮਨੋਹਰ ਲਾਲ ਸਮੇਤ ਤਿੰਨ ਕੇਂਦਰੀ ਮੰਤਰੀ ਸ਼ਾਮਲ ਹੋਣਗੇ। ਮੀਟਿੰਗ ਦੀ ਥਾਂ ਹਾਲੇ ਤੈਅ ਨਹੀਂ ਹੋਈ ਹੈ।
ਕਰੀਬ ਤਿੰਨ ਦਿਨ ਪਹਿਲਾਂ ਪੰਜਾਬ ਤੋਂ 55 ਕਿਸਾਨਾਂ ਦਾ ਜਥਾ ਦਿੱਲੀ ਵੱਲ ਰਵਾਨਾ ਹੋਇਆ ਸੀ, ਪਰ ਖਨੌਰੀ-ਦਾਤਾ ਸਿੰਘਵਾਲਾ ਬਾਰਡਰ ’ਤੇ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਸੀ। ਇਸ ਤੋਂ ਬਾਅਦ ਕਿਸਾਨਾਂ ਅਤੇ ਜੀਂਦ ਦੀ ਡੀਸੀ ਵੈਸ਼ਾਲੀ ਸ਼ਰਮਾ ਵਿਚਕਾਰ ਦੋ ਦੌਰ ਦੀ ਗੱਲਬਾਤ ਹੋਈ, ਪਰ ਕੋਈ ਹੱਲ ਨਹੀਂ ਨਿਕਲਿਆ। ਇਸ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਵਾਲੇ ਪਾਸੇ ਪੱਕਾ ਮੋਰਚਾ ਲਗਾ ਦਿੱਤਾ ਸੀ। ਕੇਂਦਰ ਤੋਂ ਗੱਲਬਾਤ ਦਾ ਸੱਦਾ ਮਿਲਣ ਮਗਰੋਂ ਹੁਣ ਕਿਸਾਨਾਂ ਨੇ ਧਰਨਾ ਅਤੇ ਦਿੱਲੀ ਕੂਚ ਦਾ ਪ੍ਰੋਗਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਦੱਸ ਦਈਏ ਕਿ ਕਿਸਾਨਾਂ ਵੱਲੋਂ ਭਾਰਤ-ਅਮਰੀਕਾ ਟਰੇਡ ਡੀਲ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























